ਗੜ੍ਹਸ਼ੰਕਰ ਨੇੜੇ ਵੱਡਾ ਹਾਦਸਾ, ਫ਼ੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ
ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਸ਼ੁੱਕਰਵਾਰ ਸਵੇਰੇ ਹਾਦਸਾਗ੍ਰਸਤ ਹੋ ਗਿਆ ਹੈ।
ਗੜਸ਼ੰਕਰ: ਭਾਰਤੀ ਹਵਾਈਫੌਜ ਦਾ ਲੜਾਕੂ ਜਹਾਜ਼ ਸ਼ੁੱਕਰਵਾਰ ਸਵੇਰੇ ਹਾਦਸਾਗ੍ਰਸਤ ਹੋ ਗਿਆ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਨੇ ਦਿੱਤੀ ਹੈ। ਹਾਲਾਂਕਿ ਇਸ ਹਾਦਸੇ ਵਿਚ ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਸੁਪਰਡੈਂਟ ਵਜੀਰ ਸਿੰਘ ਖਹਿਰਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੋਲ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਸੀਨੀਅਰ ਐਸਪੀ ਅਲਕਾ ਮੀਣਾ ਨੇ ਕਿਹਾ ਕਿ ਉਹਨਾਂ ਨੂੰ ਸਵੇਰੇ 10.30 ਵਜੇ ਹਾਦਸੇ ਬਾਰੇ ਪਤਾ ਚੱਲਿਆ ਹੈ।
ਉੱਥੇ ਹੀ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਪਹਿਲਾਂ ਪਾਇਲਟ ਨੇ ਜਹਾਜ਼ ਤੋਂ ਖੁਦ ਨੂੰ ਸੁਰੱਖਿਅਤ ਇੰਜੈਕਟ ਕਰ ਲਿਆ ਸੀ। ਦੱਸ ਦਈਏ ਕਿ ਹਾਦਸੇ ਦੌਰਾਨ ਫ਼ੌਜ ਦਾ ਮਿਗ-29 ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਪੁਲਿਸ ਅਤੇ ਹਵਾਈ ਫ਼ੌਜ ਦੇ ਅਧਿਕਾਰੀ ਮੌਕੇ 'ਤੇ ਹਾਦਸੇ ਵਾਲੀ ਥਾਂ ਪੁੱਜੇ ਅਤੇ ਉਹਨਾਂ ਨੇ ਘਟਨਾ ਦਾ ਜਾਇਜ਼ਾ ਲਿਆ।
ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿਚ ਵੀ ਪੰਜਾਬ ਦੇ ਪਟਿਆਲਾ ਵਿਚ ਹਵਾਈ ਫੌਜ ਦਾ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਸੀ।