ਆਲਮਗੀਰ ਕੋਲੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਆਲਮਗੀਰ ਕੋਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ ਜਿਸ ਦੀ ਉਮਰ ਕਰੀਬ 35 ਸਾਲ ਜਾਪਦੀ ਹੈ।

File Photo

ਡੇਹਲੋਂ, 7 ਮਈ (ਹਰਜਿੰਦਰ ਸਿੰਘ ਗਰੇਵਾਲ): ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਆਲਮਗੀਰ ਕੋਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ ਜਿਸ ਦੀ ਉਮਰ ਕਰੀਬ 35 ਸਾਲ ਜਾਪਦੀ ਹੈ। ਡੇਹਲੋਂ ਦੇ ਥਾਣਾ ਮੁਖੀ ਸੁਖਦੇਵ ਸਿੰਘ ਬਰਾੜ ਨੇ ਦਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਆਲਮਗੀਰ ਤੋਂ ਧਾਂਦਰੇ ਨੂੰ ਜਾਂਦੀ ਸੜਕ 'ਤੇ ਰੇਲਵੇ ਲਾਈਨਾਂ ਨੇੜੇ ਇਕ ਮੋਟਰ 'ਤੇ ਇਕ ਔਰਤ ਮ੍ਰਿਤਕ ਹਾਲਤ ਵਿਚ ਪਈ ਹੈ। ਉਨ੍ਹਾਂ ਦਸਿਆ ਕਿ ਔਰਤ ਦੀ ਪਛਾਣ ਨਹੀਂ ਹੋ ਸਕੀ ਜਦਕਿ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।