ਲਾਕਡਾਊਨ ਦੇ ਚਲਦਿਆਂ ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿਚ ਫਸੇ ਲੋਕਾਂ ਲਈ ਕੀਤਾ ਵੱਡਾ ਐਲਾਨ
ਦਸ ਦਈਏ ਕਿ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਨਿਕਾਸੀ ਲਈ ਭਾਰਤ ਸਰਕਾਰ...
ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਰੋਕਣ ਲਈ ਲਾਏ ਕਰਫ਼ਿਊ ਕਾਰਨ ਦੇਸ਼ ਦੇ ਹੋਰ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਫਸੇ ਸ਼ਰਧਾਲੂਆਂ, ਸੈਲਾਨੀਆਂ ਅਤੇ ਵਿਦਿਆਰਥੀਆਂ ਨੂੰ ਵਾਪਿਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲਾ ਕੀਤਾ ਗਿਆ ਹੈ। ਜੋ ਵੀ ਸਾਡੇ ਪੰਜਾਬੀ ਭਾਈ, ਭੈਣ ਤੇ ਬੱਚੇ ਪੰਜਾਬ ਆਪਣੇ ਘਰ ਵਾਪਿਸ ਆਉਣਾ ਚਾਹੁੰਦੇ ਹਨ ਉਹ www.covidhelp.punjab.gov.in 'ਤੇ ਉਪਲਬਧ ਫਾਰਮ ਭਰੋ।
ਦਸ ਦਈਏ ਕਿ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਨਿਕਾਸੀ ਲਈ ਭਾਰਤ ਸਰਕਾਰ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ‘ਵੰਦੇ ਭਾਰਤ ਮਿਸ਼ਨ’ ਨੂੰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਗੌਰਤਲਬ ਹੈ ਕਿ ਕੋਰੋਨਾ ਵਾਇਰਸ ਕਾਰਨ ਹੀ ਤਾਲਾਬੰਦੀ ਕਾਰਨ ਵਿਦੇਸ਼ਾਂ ਵਿੱਚ ਫਸੇ ਤਕਰੀਬਨ 14,800 ਭਾਰਤੀ ਨਾਗਰਿਕਾਂ ਨੂੰ ਵਾਪਸ ਦੇਸ਼ ਲਿਆਉਣ ਲਈ ਸਰਕਾਰ 13 ਮਈ ਤੱਕ 64 ਉਡਾਨਾਂ ਰਵਾਨਾ ਕਰੇਗੀ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਆਪ੍ਰੇਸ਼ਨ ਦੀ ਤਿਆਰੀ ਸ਼ੁਰੂ ਹੋ ਗਈ ਹੈ ਅਤੇ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਭਾਰਤੀ ਦੂਤਘਰਾਂ ਦੇ ਸੰਪਰਕ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਗੌਰਤਲਬ ਹੈ ਕਿ ਇਸ ਮੁਹਿੰਮ ਲਈ ਕੁੱਲ 64 ਉਡਾਣਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਜਿਸ ਵਿੱਚੋਂ ਯੂ.ਏ.ਈ. ਤੋਂ 10, ਕਤਰ ਤੋਂ 2, ਸਾਊਦੀ ਅਰਬ ਤੋਂ 5, ਯੂ.ਕੇ. ਤੋਂ 7, ਸਿੰਗਾਪੁਰ ਤੋਂ 5, ਅਮਰੀਕਾ ਤੋਂ 7, ਫਿਲੀਪੀਨਜ਼ ਤੋਂ 5, ਬੰਗਲਾਦੇਸ਼ ਤੋਂ 7, ਬਹਿਰੀਨ ਤੋਂ 2, ਮਲੇਸ਼ੀਆ ਤੋਂ 7, ਕੁਵੈਤ ਤੋਂ 5 ਅਤੇ ਓਮਾਨ ਤੋਂ 2 ਉਡਾਣਾਂ ਹਨ।
ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰ: ਕੁਲਵੰਤ ਸਿੰਘ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੋਰਨਾਂ ਦੇਸ਼ਾਂ ਵਿਚ ਫਸੇ ਲੋਕਾਂ ਨੂੰ ਅਪੀਲ ਕੀਤੀ ਹੈ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ ਤਾਂ ਉਹ ਆਪਣਾ ਵੇਰਵਾ citizeninfofzr@gmail.com ਤੇ ਭੇਜ ਸਕਦੇ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਵੇਰਵਾ ਭੇਜਣਾ ਹੋਵੇਗਾ।
ਉਨ੍ਹਾਂ ਵਿਦੇਸ਼ਾਂ ਵਿਚ ਫਸੇ ਨਾਗਰਿਕਾਂ ਨੂੰ ਆਪਣਾ ਨਾਮ, ਉਨ੍ਹਾਂ ਦੇ ਪਿਤਾ ਦਾ ਨਾਮ, ਮੌਜੂਦਾ ਮੋਬਾਈਲ ਨੰਬਰ, ਵਿਦੇਸ਼ੀ ਪਤਾ, ਪਾਸਪੋਰਟ ਨੰਬਰ, ਉਨ੍ਹਾਂ ਦੇ ਨਾਲ ਆਉਣ ਵਾਲੇ ਹੋਰ ਲੋਕਾਂ ਦੀ ਜਾਣਕਾਰੀ (ਪਰਿਵਾਰਕ ਮੈਂਬਰਾਂ ਦਾ ਵੇਰਵਾ) ਅਤੇ ਪੰਜਾਬ ਵਿਚ ਉਨ੍ਹਾਂ ਦੇ ਜ਼ਿਲ੍ਹੇ ਦੇ ਨੇੜਲੇ ਹਵਾਈ ਅੱਡੇ ਬਾਰੇ ਜਾਣਕਾਰੀ ਉਕਤ ਈਮੇਲ ਆਈਡੀ ਤੇ ਜਲਦੀ ਤੋਂ ਜਲਦੀ ਭੇਜਣ ਦੀ ਅਪੀਲ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।