ਕੋਟਕਪੂਰਾ ਗੋਲੀ ਕਾਂਡ : ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਨਵੀਂ ਸਿੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਏ.ਡੀ.ਜੀ.ਪੀ. ਐਲ.ਕੇ. ਯਾਦਵ ਕਰਨਗੇ ਅਗਵਾਈ

Punjab govt constitutes new SIT to probe Kotkapura firing cases

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕੋਰਟ ਦੇ ਫ਼ੈਸਲੇ ਮੁਤਾਬਕ ਕੋਟਕਪੂਰਾ ਗੋਲੀ ਕਾਂਡ ਦੀ ਮੁੜ ਜਾਂਚ ਲਈ ਤਿੰਨ ਮੈਂਬਰਾਂ ਦੀ ਨਵੀਂ ਸਿੱਟ ਬਣਾ ਦਿਤੀ ਹੈ। ਇਸ ਦੀ ਅਗਵਾਈ ਏ.ਡੀ.ਜੀ.ਪੀ. ਐਲ.ਕੇ. ਯਾਦਵ ਕਰਨਗੇ ਅਤੇ ਫ਼ਰੀਦਕੋਟ ਰੇਂਜ ਦੇ ਡੀ.ਆਈ.ਜੀ. ਸੁਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਇਸ ਦੇ ਮੈਂਬਰ ਹੋਣਗੇ। 

ਜ਼ਿਕਰਯੋਗ ਹੈ ਕਿ ਪਾਰਟੀ ਅੰਦਰ ਵੀ ਮੁੱਖ ਮੰਤਰੀ ’ਤੇ ਨਵੀਂ ਸਿੱਟ ਛੇਤੀ ਗਠਿਤ ਕਰ ਕੇ ਕੋਟਕਪੂਰਾ ਗੋਲੀ ਕਾਂਡ ਦੇ ਨਿਆਂ ਦੀ ਕਾਰਵਾਈ ਨੂੰ ਅੱਗੇ ਵਧਾ ਕੇ ਮੁੱਖ ਦੋਸ਼ੀਆਂ ਵਿਰੁਧ ਕਾਰਵਾਈ ਲਈ ਕਾਫ਼ੀ ਦਬਾਅ ਸੀ।

ਯਾਦ ਰਹੇ ਇਕ ਪੁਲਿਸ ਮੁਲਾਜ਼ਮ ਗੁਰਦੀਪ ਪੰਧੇਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕੁੰਵਰ ਵਿਜੇ ਪ੍ਰਤਾਪ ਦੀ ਰੀਪੋਰਟ ਨੂੰ ਸਿਰੇ ਤੋਂ ਖਾਰਜ ਕਰ ਕੇ ਨਵੀਂ ਸਿੱਟ ਬਣਾਉਣ ਦਾ ਫ਼ੈਸਲਾ ਸੁਣਾਇਆ ਸੀ। ਹਾਈ ਕੋਰਟ ਨੇ ਨਵੀਂ ਜਾਂਚ 6 ਮਹੀਨੇ ’ਚ ਪੂਰੀ ਕਰਨ ਅਤੇ ਇਸ ਵਿਚ ਸਰਕਾਰ ਦਾ ਕਿਸੇ ਤਰ੍ਹਾਂ ਦਾ ਦਖ਼ਲ ਨਾ ਹੋਣ ਦੀ ਵੀ ਗੱਲ ਕਹੀ ਹੈ। ਸਿੱਟ ਦੇ ਨਵੇਂ ਮੈਂਬਰ ਮੀਡੀਆ ’ਚ ਵੀ ਨਹੀਂ ਜਾ ਸਕਣਗੇ ਅਤੇ ਹੁਣ ਸਾਰੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਹੀ ਹੋਵੇਗੀ।