HP ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ- ਕੈਪਟਨ
ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੀਤੀ ਜਾ ਰਹੀਆਂ ਹਨ ਕੋਸ਼ਿਸ਼ਾਂ
Amarinder singh
ਚੰਡੀਗੜ੍ਹ : ਹਿਮਾਚਲ ਦੇ ਧਰਮਸ਼ਾਲਾ 'ਚ ਉਸ ਸਮੇਂ ਹਲਚਲ ਮਚ ਗਈ ਜਦੋਂ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਦਿਖਾਈ ਦਿੱਤੇ। ਇਨ੍ਹਾਂ ਝੰਡਿਆਂ 'ਤੇ ਖਾਲਿਸਤਾਨ ਲਿਖਿਆ ਹੋਇਆ ਸੀ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਝੰਡਿਆਂ ਨੂੰ ਉਤਾਰ ਦਿੱਤਾ ਤੇ ਡੂੰਘਾਈ ਨਾਲ ਜਾਂਚ ਵਿੱਚ ਲੱਗ ਗਈ। ਇਸ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਨੇ ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।