ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ 9 ਅਤੇ 10 ਮਈ ਨੂੰ ਜਲੰਧਰ ਦੇ ਸਾਰੇ ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੀਸੀ ਜਸਪ੍ਰੀਤ ਸਿੰਘ ਨੇ ਜਾਰੀ ਕੀਤੇ ਆਦੇਸ਼

photo

 

ਜਲੰਧਰ: ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਦੇ ਚਲਦੇ ਸਰਕਾਰ ਵਲੋਂ, ਗੈਰ ਸਰਕਾਰੀ, ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। 9 ਅਤੇ 10 ਮਈ ਨੂੰ ਜਲੰਧਰ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ 10 ਮਈ ਨੂੰ ਜਲੰਧਰ ਵਿਖੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਸੰਬੰਧੀ 9 ਮਈ ਨੂੰ ਪੋਲਿੰਗ ਬੂਥਾਂ ਦੀ ਤਿਆਰੀ ਕੀਤੀ ਜਾਣੀ ਹੈ। ਇਸ ਕਾਰਨ ਉਕਤ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਅਤੇ ਇਸ ਦੇ ਨਾਲ ਹੀ ਈ. ਵੀ. ਐੱਮ. ਮਸ਼ੀਨਾਂ ਸਥਾਪਤ ਕੀਤੀਆਂ ਜਾਣੀਆਂ ਹਨ।