ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਲਗਾਏ ਇਲਜ਼ਾਮ, “ਮਜੀਠੀਆ ਦੇ ਸਾਥੀਆਂ ਨੇ ਕੁੜੀਆਂ ਨਾਲ ਕੀਤੀ ਬਦਸਲੂਕੀ”

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਅਕਾਲੀ ਦਲ ਨੇ ਮੁਆਫ਼ੀ ਨਾ ਮੰਗੀ ਤਾਂ ਹੋਵੇਗੀ ਕਾਨੂੰਨੀ ਕਾਰਵਾਈ

Harpal Singh Cheema and Malwinder Kang




ਜਲੰਧਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ ਵਰਕਰਾਂ ’ਤੇ ਪ੍ਰਦਰਸ਼ਨ ਕਰ ਰਹੀਆਂ ਲੜਕੀਆਂ ਨਾਲ ਬਦਸਕੂਲੀ ਕਰਨ ਦੇ ਇਲਜ਼ਾਮ ਲਗਾਏ ਹਨ। ਆਮ ਆਦਮੀ ਪਾਰਟੀ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਅਤੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਿਕਰਮ ਮਜੀਠੀਆ ਦੇ ਸਮਰਥਕਾਂ ਨੇ ਕਰਤਾਰਪੁਰ ਅਧੀਨ ਪੈਂਦੇ ਪਿੰਡ ਦਿਆਲਪੁਰਾ ਵਿਖੇ ਪ੍ਰਦਰਸ਼ਨ ਕਰ ਰਹੀਆਂ ਲੜਕੀਆਂ ਦਾ ਗਲਾ ਦਬਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਚੋਣ ਪ੍ਰਚਾਰ 'ਚ ਰਾਹੁਲ ਗਾਂਧੀ ਦਾ ਵੱਖਰਾ ਅੰਦਾਜ਼, ਡਿਲੀਵਰੀ ਬੁਆਏ ਨਾਲ ਸਕੂਟਰ ਦੀ ਸਵਾਰੀ

ਉਨ੍ਹਾਂ ਕਿਹਾ ਕਿ ਜੇਕਰ ਇਸ ਬਦਸਲੂਕੀ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਮਾਂ ਰਹਿੰਦੇ ਮੁਆਫ਼ੀ ਨਹੀਂ ਮੰਗੀ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਧੀਆਂ ਨੂੰ ਮਾਰਨ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦਾ ਯਤਨ ਕਰਨ ਵਾਲਿਆਂ ਵਿਰੁਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਦਸਿਆ ਕਿ ਇਹ ਔਰਤਾਂ ਪੇਂਡੂ ਮਜ਼ਦੂਰ ਯੂਨੀਅਨ, ਵਿਦਿਆਰਥੀ ਯੂਨੀਅਨ ਅਤੇ ਵੱਖ-ਵੱਖ ਬੈਨਰਾਂ ਹੇਠ ਪ੍ਰਦਰਸ਼ਨ ਕਰ ਰਹੀਆਂ ਸਨ।