ਸਕੂਲੀ ਪਾਠਕ੍ਰਮ 'ਚੋਂ  ਮਿਟਾਇਆ ਜਾ ਰਿਹਾ ਹੈ ਸਿੱਖ ਇਤਿਹਾਸ : ਕੁਲਤਾਰ ਸਿੰਘ ਸੰਧਵਾਂ

ਏਜੰਸੀ

ਖ਼ਬਰਾਂ, ਪੰਜਾਬ

ਕਿਹਾ,  ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ

Kultar Singh Sandhwan

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸੱਭਿਆਚਾਰ ਤੋਂ ਦੂਰ ਕਰਨ ਦੇ ‘ਲੁਕਵੇਂ ਏਜੰਡੇ’ ਤਹਿਤ ਸਕੂਲੀ ਪਾਠਕ੍ਰਮ ਵਿਚੋਂ ਧਾਰਮਿਕ ਇਤਿਹਾਸ ਨੂੰ ਹਟਾਉਣ ਦੀ ਸਾਜ਼ਸ਼ ਰਚੀ ਜਾ ਰਿਹਾ ਹੈ।

ਸੰਧਵਾਂ ਮੋਹਾਲੀ ਦੀ ਰਾਮਗੜ੍ਹੀਆ ਸਭਾ ਵਲੋਂ ਸਿੱਖ ਸਾਮਰਾਜ ਦੇ ਮੋਢੀ ਅਤੇ 18ਵੀਂ ਸਦੀ ਦੇ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਨ ਨੂੰ ਸਮਰਪਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਦਾ ਸੱਦਾ ਦਿਤਾ।

ਇਹ ਵੀ ਪੜ੍ਹੋ: ਜ਼ਮੀਨ ਦਾ ਬਾਅਦ ਵਾਲਾ ਖ੍ਰੀਦਦਾਰ ਐਕਵਾਇਰ ਪ੍ਰਕਿਰਿਆ ਨੂੰ ਨਹੀਂ ਦੇ ਸਕਦਾ ਚੁਨੌਤੀ : ਸੁਪਰੀਮ ਕੋਰਟ

ਅਪਣੇ ਸੰਬੋਧਨ 'ਚ ਸਪੀਕਰ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿਚ ਚੰਗੀ ਪਹਿਲ ਕਰਾਰ ਦਿਤਾ।