Lok Sabha Election 2024 : ਭਾਜਪਾ ਨੇ ਪੰਜਾਬ ਦੀਆਂ ਤਿੰਨ ਹੋਰ ਸੀਟਾਂ ਲਈ ਐਲਾਨੇ ਉਮੀਦਵਾਰ , ਪੜ੍ਹੋ ਲਿਸਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਅਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ , ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ,ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਦਿੱਤੀ ਟਿਕਟ

Punjab BJP

  Lok Sabha Election 2024 : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਤਿੰਨ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਨੂੰ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ।  ਸੁਭਾਸ਼ ਸ਼ਰਮਾ ਦੀ ਇਹ ਪਹਿਲੀ ਚੋਣ ਹੈ।

ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਫ਼ਤਹਿਗੜ੍ਹ ਸਾਹਿਬ ਸੀਟ ਲਈ ਭਾਜਪਾ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ, ਆਪ ਅਤੇ ਅਕਾਲੀ ਦਲ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਬਾਅਦ ਦੂਸਰੀ ਸੂਚੀ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਭਾਜਪਾ ਨੇ ਟਿਕਟ ਦਿੱਤੀ ਹੈ।