Patiala News : ਪਟਿਆਲਾ 'ਚ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਜਾਰੀ, ਭਾਜਪਾ ਅਤੇ ਪ੍ਰਨੀਤ ਕੌਰ ਮੁਰਦਾਬਾਦ ਦੇ ਨਾਅਰੇ ਲਾਏ
Patiala News : ਮਹਿਲ ਕਲਾਂ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਿਆ, ਕਈ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਘਿਰਾਓ ਕਰਨ ਜਾ ਰਹੇ ਕਿਸਾਨ
Patiala News : ਪਟਿਆਲਾ 'ਚ ਅੱਜ ਰਾਜਪੁਰਾ ਦੇ ਪਿੰਡ ਸੇਹਰੀ ਸੇਹਰਾ 'ਚ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਹੋਈ ਕਿਸਾਨ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਸਾਨ ਮੋਤੀ ਮਹਿਲ ਦਾ ਘਿਰਾਓ ਕਰਨ ਪਹੁੰਚੇ। ਮੋਤੀ ਮਹਿਲ ਦਾ ਘਿਰਾਓ ਕਰਨ ਲਈ ਵੱਡੀ ਗਿਣਤੀ ’ਚ ਕਿਸਾਨ ਇਕੱਠੇ ਹੋ ਗਏ ਹਨ।
ਇਸ ਮੌਕੇ ਸਥਿਤੀ ਨਾਲ ਨਜਿੱਠਣ ਲਈ ਪੈਲੇਸ ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹੋਏ ਸਨ। ਜਿੱਥੇ ਕਿਸਾਨਾਂ ਨੂੰ ਰੋਕਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਅਤੇ ਪ੍ਰਨੀਤ ਕੌਰ ਮੁਰਦਾਬਾਦ ਦੇ ਨਾਅਰੇ ਲਾਏ।
(For more news apart from Protest against Praneet Kaur continues by farmers in Patiala News in Punjabi, stay tuned to Rozana Spokesman)