Fazilka News: ਭਾਰਤ-ਪਾਕਿ ਸਰਹੱਦ ਦੇ ਪਿੰਡਾਂ ਦੇ ਲੋਕ ਕਰ ਰਹੇ ਘਰ ਖਾਲੀ, ਸਹਿਮ ਦਾ ਮਾਹੌਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਪਾਕਿਸਤਾਨੀ ਘਰੇਲੂ ਸਾਮਾਨ ਲੁੱਟ ਕੇ ਲੈ ਜਾਂਦੇ ਹਨ'

People in villages along the Indo-Pak border are vacating their homes Fazilka News

People in villages along the Indo-Pak border are vacating their homes Fazilka News: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਲੋਕਾਂ ਨੇ ਪਿੰਡ ਛੱਡਣਾ ਸ਼ੁਰੂ ਕਰ ਦਿੱਤਾ ਹੈ। ਲੋਕ ਘਰੇਲੂ ਸਮਾਨ ਨੂੰ ਟਰੈਕਟਰ ਟਰਾਲੀਆਂ ਵਿੱਚ ਲੱਦ ਰਹੇ ਹਨ ਅਤੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ 1965-71 ਦੀ ਜੰਗ ਦੌਰਾਨ ਪਾਕਿਸਤਾਨ ਨੇ ਇਸ ਇਲਾਕੇ ਨੂੰ ਘੇਰ ਲਿਆ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਇਸੇ ਕਰਕੇ ਹੁਣ ਉਹ ਜੰਗ ਦੇ ਡਰੋਂ ਆਪਣਾ ਇਲਾਕਾ ਛੱਡਣ ਲਈ ਮਜਬੂਰ ਹਨ।

ਜਾਣਕਾਰੀ ਦਿੰਦੇ ਹੋਏ ਪਿੰਡ ਪੱਕਾ ਚਿਸ਼ਤੀ ਦੇ ਵਸਨੀਕ ਫ਼ੌਜਾ ਸਿੰਘ, ਖੁਸ਼ਹਾਲ ਸਿੰਘ, ਬਲਜਿੰਦਰ ਸਿੰਘ ਅਤੇ ਗੁਰਚਰਨ ਸਿੰਘ ਨੇ ਦੱਸਿਆ ਕਿ ਭਾਰਤ ਵੱਲੋਂ ਪਾਕਿਸਤਾਨ 'ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1965-71 ਦੀ ਜੰਗ ਦੌਰਾਨ ਪਾਕਿਸਤਾਨ ਨੇ ਇਸ ਇਲਾਕੇ 'ਤੇ ਕਬਜ਼ਾ ਕਰ ਲਿਆ ਸੀ। ਜਿਸ ਕਾਰਨ ਉਨ੍ਹਾਂ ਨੇ ਇਸ ਇਲਾਕੇ ਦੇ ਬਹੁਤ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਜਦੋਂ ਸਥਿਤੀ ਸ਼ਾਂਤ ਹੋਈ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਮਝੌਤਾ ਹੋਇਆ, ਤਾਂ ਪਾਕਿਸਤਾਨ ਨੇ ਭਾਰਤੀ ਲੋਕਾਂ ਨੂੰ ਰਿਹਾਅ ਕਰ ਦਿੱਤਾ।

ਪਰ ਇਸ ਯੁੱਧ ਦੌਰਾਨ, ਉਕਤ ਲੋਕਾਂ ਨੇ ਘਰਾਂ ਵਿੱਚ ਪਿਆ ਸਾਰਾ ਸਮਾਨ ਲੁੱਟ ਲਿਆ ਗਿਆ ਸੀ। ਇਹੀ ਕਾਰਨ ਹੈ ਕਿ ਹੁਣ ਉਹ ਉਸ ਦ੍ਰਿਸ਼ ਨੂੰ ਦੁਬਾਰਾ ਨਹੀਂ ਦੇਖਣਾ ਚਾਹੁੰਦੇ। ਜਿਸ ਕਾਰਨ ਲੋਕ ਆਪਣੇ ਘਰ ਖ਼ਾਲੀ ਕਰ ਕੇ ਸੁਰੱਖਿਅਤ ਥਾਵਾਂ 'ਤੇ ਜਾ ਰਹੇ ਹਨ।
 

(For more news apart from ' People in villages along the Indo-Pak border are vacating their homes Fazilka ' , stay tuned to Rozana Spokesman)