ਕੇਂਦਰ ਨੇ ਤੇਲ ਕੀਮਤਾਂ ਵਧਾ ਕੇ ਪੰਜਾਬ ਦੇ ਕਿਸਾਨਾਂ 'ਤੇ 1500 ਕਰੋੜ ਦਾ ਵਾਧੂ ਬੋਝ ਪਾਇਆ: ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਿੰਗਾਈ ਤੇ ਤੇਲ ਕੀਮਤਾਂ ਨੇ ਲੋਕਾਂ ਦਾ ਕਚੂੰਮਰ ਕਢਿਆ: ਜਗਮੋਹਨ ਸਿੰਘ ਕੰਗ

Sunil Jakhar & Jagmohan Kang

ਖਰੜ, 7 ਜੂਨ (ਪੰਕਜ ਚੱਢਾ):  ਕੇਂਦਰ ਸਰਕਾਰ ਵਲੋਂ ਵਧਾਈਆਂ ਤੇਲ ਕੀਮਤਾਂ ਵਿਰੁਧ ਪੰਜਾਬ ਵਿਚ ਰੋਸ ਧਰਨੇ ਦੇਣ ਲਈ 31 ਮਈ ਤੋਂ ਕਾਂਗਰਸ ਪਾਰਟੀ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਕਾਂਗਰਸ ਦੀ ਇਸ ਮੁਹਿੰਮ ਨੂੰ ਉਹ ਪਿੰਡ ਪਿੰਡ ਲੈ ਕੇ ਜਾਣਗੇ। ਇਹ ਐਲਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਤੇ ਗੁਰਦਾਸਪੁਰ ਤੋਂ ਮੈਬਰ ਲੋਕ ਸਭਾ ਸੁਨੀਲ ਕੁਮਾਰ ਜਾਖੜ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿਚ ਖਰੜ ਵਿਖੇ ਦਿਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ।