ਅਮ੍ਰਿੰਤਸਰ ਚ ਅੱਜ ਇਕ 8 ਮਹੀਨੇ ਦੇ ਬੱਚੇ ਦੀ ਕਰੋਨਾ ਵਾਇਰਸ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਅਮ੍ਰਿੰਤਸਰ ਚ ਕਰੋਨਾ ਦੇ 12 ਨਵੇਂ ਮਾਮਲੇ ਦਰਜ਼ ਹੋਏ ਹਨ।

Covid 19

ਅਮ੍ਰਿੰਤਸਰ : ਸੂਬੇ ਵਿਚ ਕਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਰਫਤਾਰ ਫੜੀ ਹੈ। ਇਸੇ ਤਰ੍ਹਾਂ ਅੱਜ ਅਮ੍ਰਿੰਤਸਰ ਦੇ ਗੁਰੁ ਨਾਨਕ ਦੇਵ ਹਸਪਤਾਲ ਵਿਚ ਦਾਖਲ ਇਕ 8 ਮਹੀਨੇ ਦੇ ਬੱਚੇ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸਤਿਆਪਾਲ ਸ਼ਰਮਾ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ ਹੋ ਗਈ ਹੈ।

ਇਹ ਦੋਵੇਂ ਕੋਰੋਨਾ ਨਾਲ ਪੀੜਤ ਸੀ। ਇਸ ਦੇ ਨਾਲ ਇਹ ਵੀ ਦੱਸ ਦੱਈਏ ਕਿ ਅੱਜ ਅਮ੍ਰਿੰਤਸਰ ਚ ਕਰੋਨਾ ਦੇ 12 ਨਵੇਂ ਮਾਮਲੇ ਦਰਜ਼ ਹੋਏ ਹਨ। ਇਸ ਤੋਂ ਬਾਅਦ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 481 ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕਰੋਨਾ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ।

ਉੱਥੇ ਹੀ ਸੂਬੇ ਵਿਚ ਵੀ ਕਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਸੂਬੇ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ ਕੁੱਲ ਮਰੀਜ਼ਾਂ ਦੀ ਗਿਣਤੀ 2500 ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਹੁਣ ਤੱਕ 54 ਲੋਕਾਂ ਦੀ ਮੌਤ ਹੋ ਗਈ ਹੈ। ਪਰ ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਪੰਜਾਬ ਵਿਚ 2100 ਦੇ ਕਰੀਬ ਲੋਕ ਇਸ ਮਹਾਂਮਾਰੀ ਤੋਂ ਠੀਕ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।