ਅਮ੍ਰਿੰਤਸਰ 'ਚ ਦੋ ਹੋਰ ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਆਏ ਦਿਨ ਹੁਣ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਇਜਾਫਾ ਹੋ ਰਿਹਾ ਹੈ।

Covid 19

ਚੰਡੀਗੜ੍ਹ : ਪੰਜਾਬ ਵਿਚ ਆਏ ਦਿਨ ਹੁਣ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਇਜਾਫਾ ਹੋ ਰਿਹਾ ਹੈ। ਇਸੇ ਤਹਿਤ ਅੱਜ ਪੰਜਾਬ ਦੇ ਅੰਮ੍ਰਿਤਸਰ ਵਿਚ ਦੋ ਲੋਕਾਂ ਦੀ ਕਰੋਨਾ ਮਹਾਂਮਾਰੀ ਦੇ ਕਾਰਨ ਮੌਤ ਹੋ ਗਈ ਹੈ । ਜਿਨ੍ਹਾਂ ਵਿਚ ਇਕ ਕਟਰਾਂ ਸ਼ੇਰ ਸਿੰਘ ਦਾ ਰਹਿਣ ਵਾਲਾ ਇਕ 60 ਸਾਲਾ ਬਜ਼ੁਰਗ ਅਰਜਨ ਕੁਮਾਰ, ਸ਼ਰਮਾਂ ਕਾਲੌਨੀ ਦਾ ਰਹਿਣ ਵਾਲਾ 78 ਸਾਲਾ ਸੱਤਪਾਲ ਹੀ ਹਾਲਤ ਜ਼ਿਆਦਾ ਗੰਭੀਰ ਸੀ

ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਦੋਵੇਂ ਹੀ ਕਰੋਨਾ ਪੌਜਟਿਵ ਮਰੀਜ਼ਾਂ ਨੂੰ ਪਹਿਲਾਂ ਹੋਰ ਵੀ ਕਈ ਬਿਮਾਰੀਆਂ ਸਨ। ਇਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਚ ਕਰੋਨਾ ਵਾਇਰਸ ਦੇ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 10 ਹੋ ਗਈ ਹੈ। ਦੱਸ ਦੱਈਏ ਕਿ ਅੰਮ੍ਰਿਤਸਰ ਵਿਚ ਕਮਿਊਨਿਟੀ ਸਪ੍ਰੈਡ ਦੇ ਖਤਰੇ ਨੂੰ ਦੇਖਦਿਆਂ ਕੁਝ ਇਲਾਕਿਆਂ ਨੂੰ ਕੰਨਟੈਨਮੈਟ ਜੋਨ ਵਿਚ ਤਬਦੀਲ ਕੀਤਾ ਗਿਆ ਹੈ

ਅਤੇ ਇਸ ਦੇ ਨਾਲ ਹੀ ਸ਼ਹਿਰ ਵਿਚ 5 ਬਜ਼ਾਰਾਂ ਨੂੰ ਵੀ ਸੀਲ ਕੀਤਾ ਗਿਆ ਹੈ। ਦੱਸ ਦੱਈਏ ਕਿ ਸੂਬੇ ਵਿਚ ਵੀ ਕਰੋਨਾ ਵਾਇਰਸ ਨੇ ਇਕ ਵਾਰ ਮੁੜ ਤੋਂ ਤੇਜ਼ੀ ਫੜੀ ਹੈ। ਇਸ ਤਰ੍ਹਾਂ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਦੇ  2515 ਤੋਂ ਜ਼ਿਆਦਾ ਮਾਮਲੇ ਦਰਜ਼ ਹੋ ਚੁੱਕੇ ਹਨ

ਅਤੇ ਨਾਲ ਹੀ 53 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਮੌਤ ਵੀ ਹੋ ਚੁੱਕੀ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ 2100 ਦੇ ਕਰੀਬ ਕਰੋਨਾ ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।