Corona Virus ਦੇ ਚਲਦੇ ਡੇਰਾ ਬਿਆਸ 31 ਅਗਸਤ ਤਕ ਰਹੇਗਾ ਬੰਦ

ਏਜੰਸੀ

ਖ਼ਬਰਾਂ, ਪੰਜਾਬ

ਉੱਥੇ ਹੀ ਗੁਰਦੁਆਰੇ ਦੇ ਪ੍ਰਬੰਧਕਾਂ ਤੇ ਸੰਗਤਾਂ ਨੇ ਸਰਕਾਰ ਵੱਲੋਂ ਧਾਰਮਿਕ...

Dera beas will remain closed till august 31

ਬਿਆਸ: ਅੱਜ ਜਿੱਥੇ ਸਾਰੇ ਗੁਰਦੁਆਰਿਆਂ ਨੂੰ ਖੋਲ੍ਹਿਆ ਗਿਆ ਹੈ ਪਰ ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗਰਿੰਦਰ ਸਿੰਘ ਢਿੱਲੋ ਵੱਲੋਂ ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖ ਦੇ ਹੋਏ 31 ਅਗਸਤ ਤੱਕ ਆਉਣ ਵਾਲੀ ਸੰਗਤ ਨੂੰ ਬੰਦ ਕਰ ਦਿੱਤਾ ਹੈ। ਇਸ ਨਾਲ ਹੀ ਸਖਤੀ ਕੀਤੀ ਹੈ ਕਿ ਡੇਰੇ ਦੇ ਅੰਦਰ ਬਣੇ ਸਾਰੇ ਸ਼ੈੱਡਾਂ, ਸਰਾਵਾ, ਅਤੇ ਰਹਿਣ ਬਸੇਰੇ ਪੂਰੀ ਤਰ੍ਹਾ ਨਾਲ ਬੰਦ ਰਹਿਣਗੇ।

ਕਿਸੇ ਵੀ ਵਾਹਨ ਨੂੰ ਡੇਰੇ ਅੰਦਰ ਲੈ ਕੇ ਆਉਣ ਦੀ ਮਨਾਹੀ ਹੈ। ਕੋਰੋਨਾ ਵਾਇਰਸ ਕਾਰਨ ਸਾਰੇ ਸਤਿਸੰਗ ਰੱਦ ਕਰ ਦਿੱਤੇ ਹਨ।ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਉਸ ਦੇਖਦੇ ਹੋਏ ਡੇਰਾ ਬਿਆਸ ਨੇ 31 ਅਗਸਤ ਤੱਕ ਡੇਰਾ ਬੰਦ ਕਰ ਦਿੱਤਾ ਹੈ ਅਤੇ ਸੰਗਤਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਹੈ। ਦਸ ਦਈਏ ਕਿ ਹੁਸ਼ਿਆਰਪੁਰ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਵਿਚ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਦਰਸ਼ਨ ਦਿਦਾਰੇ ਕਰਨ ਲਈ ਪਹੁੰਚ ਰਹੀਆਂ ਹਨ।

ਉੱਥੇ ਹੀ ਗੁਰਦੁਆਰੇ ਦੇ ਪ੍ਰਬੰਧਕਾਂ ਤੇ ਸੰਗਤਾਂ ਨੇ ਸਰਕਾਰ ਵੱਲੋਂ ਧਾਰਮਿਕ ਅਸਥਾਨ ਖੋਲ੍ਹਣ ਤੇ ਫੈਸਲੇਂ ਲਈ ਧੰਨਵਾਦ ਕੀਤਾ ਹੈ। ਉੱਥੋਂ ਦੇ ਪ੍ਰਬੰਧਕ ਨੇ ਦਸਿਆ ਕਿ ਗੁਰਦੁਆਰਿਆਂ ਵਿਚ ਸੈਨੇਟਾਈਜ਼ਰ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਤੇ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਆਪਸੀ ਦੂਰੀ ਦਾ ਵੀ ਧਿਆਨ ਰੱਖਣ। ਦਰਬਾਰ ਸਾਹਿਬ ਵਿਚ ਜਿੱਥੇ ਵੀ ਸੰਗਤਾਂ ਇਕੱਠੀਆਂ ਹੁੰਦੀਆਂ ਹਨ ਉਹਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਤਰ੍ਹਾਂ ਇਕੱਠੇ ਨਾ ਬੈਠਣ ਤੇ ਦੂਰੀ ਦਾ ਖਾਸ ਧਿਆਨ ਰੱਖਣ।

ਇਸ ਤਰ੍ਹਾਂ ਲੰਗਰ ਸਬੰਧੀ ਵੀ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਤੇ ਸੰਗਤਾਂ ਦੂਰ ਦੂਰ ਰਹਿ ਕੇ ਲੰਗਰ ਤਿਆਰ ਕਰ ਰਹੀਆਂ ਹਨ। ਉਹਨਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਧ ਤੋਂ ਵਧ ਸਟਾਫ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਾਗਰੂਕ ਰੱਖਿਆ ਜਾਵੇ ਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸੰਗਤ ਵੱਡੀ ਗਿਣਤੀ ਵਿਚ ਗੁਰਦੁਆਰਿਆਂ ਵਿਚ ਪਹੁੰਚ ਰਹੀ ਹੈ।

ਇਸ ਤੇ ਉਹਨਾਂ ਨੇ ਖੁਸ਼ੀ ਪ੍ਰਗਟ ਕੀਤੀ ਹੈ ਤੇ ਉਹਨਾਂ ਨੇ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ। ਉੱਥੇ ਹੀ ਸੰਗਤ ਦਾ ਕਹਿਣਾ ਹੈ ਸਰਕਾਰ ਨੇ ਲਾਕਡਾਊਨ ਲੋਕਾਂ ਦੀ ਭਲਾਈ ਲਈ ਹੀ ਕੀਤਾ ਸੀ ਤੇ ਹੁਣ ਗੁਰੂ ਧਾਮਾਂ ਨੂੰ ਖੋਲ੍ਹ ਕੇ ਬਹੁਤ ਵਧੀਆ ਕੀਤਾ ਹੈ। ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਾਂ ਦਾ ਖਾਸ ਧਿਆਨ ਰੱਖਣ ਤੇ ਕੋਰੋਨਾ ਨੂੰ ਰੋਕਣ ਵਿਚ ਸਰਕਾਰ ਦੀ ਮਦਦ ਕਰਨ।

ਉਹਨਾਂ ਨੇ ਖੁਸ਼ੀ ਪ੍ਰਗਟ ਕੀਤੀ ਹੈ ਕਿ ਉਹ ਗੁਰੂ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਦਸ ਦਈਏ ਕਿ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਰੇ ਗੁਰੂ ਧਾਮਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਸੰਗਤਾਂ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਸੀ ਕਿ ਗੁਰਦੁਆਰਿਆਂ ਤੇ ਹੋਰਨਾਂ ਧਾਰਮਿਕ ਸਥਾਨਾਂ ਨੂੰ ਖੋਲ੍ਹਿਆ ਜਾਵੇ। ਹੁਣ ਢਾਈ ਮਹੀਨਿਆਂ ਬਾਅਦ ਸਰਕਾਰ ਨੇ ਧਾਰਮਿਕ ਸਥਾਨ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ ਤੇ ਸੰਗਤਾਂ ਗਦ-ਗਦ ਹੋ ਕੇ ਗੁਰਦੁਆਰਿਆਂ ਵਿਚ ਨਤਮਸਤਕ ਹੋ ਰਹੀਆਂ ਹਨ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।