ਡਾ. ਬਿਮਲ ਸ਼ਰਮਾ ਨੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦਾ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਨੀਅਰ ਵੈਟਰਨਰੀ ਅਫ਼ਸਰ ਡੇਰਾਬੱਸੀ ਡਾਕਟਰ ਬਿਮਲ ਸ਼ਰਮਾ ਨੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ

File Photo

ਡੇਰਾਬੱਸੀ, 7 ਜੂਨ (ਗੁਰਜੀਤ ਸਿੰਘ ਈਸਾਪੁਰ): ਸੀਨੀਅਰ ਵੈਟਰਨਰੀ ਅਫ਼ਸਰ ਡੇਰਾਬੱਸੀ ਡਾਕਟਰ ਬਿਮਲ ਸ਼ਰਮਾ ਨੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ (ਫ਼ਾਰਮਜ਼) ਪੰਜਾਬ ਦਾ ਹੈਡਕੁਆਟਰ ਮੋਹਾਲੀ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾਕਟਰ ਸ਼ਰਮਾ ਨੇ ਕਿਹਾ ਕਿ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫ਼ਾਰਮਿੰਗ, ਸੂਰ ਪਾਲਣ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਦੇ ਧੰਦੇ ਅਪਣਾਉਣੇ ਚਾਹੀਦੇ ਹਨ। ਜੋ ਕਿ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿਚ ਸਹਾਈ ਹੁੰਦੇ ਹਨ।   

ਉਨ੍ਹਾਂ ਕਿਹਾ ਕਿ ਅੱਜ ਕਲ ਬਰਸਾਤ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਨੂੰ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਦੇ ਟੀਕੇ ਘਰ-ਘਰ ਜਾ ਕੇ ਮੁਫ਼ਤ ਲਗਾਏ ਜਾ ਰਹੇ ਹਨ ਅਤੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਪਸ਼ੂਆਂ ਨੂੰ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਦੇ ਟੀਕੇ ਜ਼ਰੂਰ ਲਗਵਾਉਣ। ਡਾ. ਬਿਮਲ ਸ਼ਰਮਾ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਪਸ਼ੂ ਪਾਲਕਾਂ ਅਤੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਪਣਾ ਵੱਧ ਤੋਂ ਵੱਧ ਯੋਗਦਾਨ ਪਾਉਦੇ ਰਹਿਣਗੇ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਸਨ।