ਸਮਾਜਕ ਦੂਰੀ ਬਣਾ ਕੇ ਹੀ ਗੁਰੂ ਘਰਾਂ ਵਿਚ ਸੰਗਤਾਂ ਨਤਮਸਤਕ ਹੋਣ : ਯੂਨਾਇਟੇਡ ਸਿੱਖਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਵਲੋਂ 8 ਜੂਨ ਤੋਂ ਧਾਰਮਕ ਅਸਥਾਨ ਖੋਲਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਯੂਨਾਇਟੇਡ ਸਿੱਖਜ਼ ਦੇ

File Photo

ਅੰਮ੍ਰਿਤਸਰ  7 ਜੂਨ ( ਸੁਖਵਿੰਦਰਜੀਤ ਸਿੰਘ ਬਹੋੜੂ) : ਸਰਕਾਰ ਵਲੋਂ 8 ਜੂਨ ਤੋਂ ਧਾਰਮਕ ਅਸਥਾਨ ਖੋਲਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਯੂਨਾਇਟੇਡ ਸਿੱਖਜ਼ ਦੇ ਅੰਮ੍ਰਿਤਸਰ ਦੇ ਹੈਡ ਹਰਮੀਤ ਸਿੰਘ ਸਲੂਜਾ ਨੇ ਕਿਹਾ ਕਿ ਸੰਗਤਾਂ ਨੂੰ ਸੇਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਇਕ ਦੂਜੇ ਤੋਂ ਸਮਾਜਕ ਦੂਰੀ ਬਣਾ ਕੇ ਹੀ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਚਾਹੀਦਾ ਹੈ ਤਾਂ ਜੋ ਆਪ ਅਤੇ ਆਪਣੇ ਆਲੇ ਦੁਆਲੇ ਦੇ ਲੋਗ ਸਿਹਤਮੰਦ ਰਹਿ ਸਕਣ।

ਸ. ਸਲੂਜਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਵੇਲੇ ਸੇਹਤ ਵਿਭਾਗ ਅਤੇ ਗੁਰਦਵਾਰਾ ਪ੍ਰਬੰਧਕਾਂ ਨਾਲ ਸਹਿਯੋਗ ਕਰਨ ਅਤੇ ਇਸ ਕਰੋਨਾ ਮਹਾਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਗੁਰੂ ਸਾਹਿਬ ਅੱਗੇ ਅਰਦਾਸ ਕਰਨ। ਯੂਨਾਇਟੇਡ ਸਿੱਖਜ਼ ਵਲੋਂ ਧਾਰਮਕ ਅਸਥਾਨ ਖੁੱਲ੍ਹਣ ਤੇ 8 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਣ ਵਾਲੀਆਂ ਸੰਗਤਾਂ ਨੂੰ ਸੰਸਥਾ ਵਲੋਂ ਮਾਸਕ ਅਤੇ ਸੈਨਿਟਾਇਜ਼ਰ ਵੰਡੇ ਜਾਣਗੇ।

ਇਸ ਮੌਕੇ ਯੂਨਾਇਟੇਡ ਸਿੱਖਸ ਦੀ ਅੰਮ੍ਰਿਤਸਰ ਟੀਮ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰ ਕੇ ਕਰੋਨਾ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਇੰਦਰਪਾਲ ਸਿੰਘ , ਹਰਦੀਪ ਸਿੰਘ ਸ਼੍ਰੋਮਣੀ ਗਤਕਾ ਅਖਾੜਾ ਤੋਂ ਉਸਤਾਦ ਕਮਲਪ੍ਰੀਤ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਮੌਜੂਦ ਸਨ।