ਚੰਡੀਗੜ੍ਹ ਵਾਸੀਆਂ ਲਈ ਵੱਡੀ ਖਬਰ, 50 ਫੀਸਦੀ ਸਮਰੱਥਾ ਨਾਲ ਖੁੱਲ੍ਹਗਣੇ ਰੈਸਟੋਰੈਂਟ ਤੇ ਜਿੰਮ

ਏਜੰਸੀ

ਖ਼ਬਰਾਂ, ਪੰਜਾਬ

ਲਾਕਡਾਊਨ ਨੂੰ ਲੈ ਕੇ ਪ੍ਰਬੰਧਕ ਅਤੇ ਅਧਿਕਾਰੀਆਂ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ ਗਏ ਹਨ

Restaurant

ਚੰਡੀਗੜ੍ਹ-ਲਾਕਡਾਊਨ ਨੂੰ ਲੈ ਕੇ ਸਖਤ ਪਾਬੰਦੀਆਂ ਲਾਈਆਂ ਗਈਆਂ ਹਨ ਤਾਂ ਜੋ ਕੋਰੋਨਾ ਨਾਲ ਨਜਿੱਠਿਆ ਜਾ ਸਕੇ। ਬੇਸ਼ੱਕ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ ਪਰ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਹੀ ਕੋਰੋਨਾ ਨੂੰ ਲੈ ਕੇ ਪਾਬੰਦੀਆਂ ਦੀ ਮਿਆਦ ਨੂੰ ਵਧਾਇਆ ਗਿਆ ਹੈ।

ਇਹ ਵੀ ਪੜ੍ਹੋ-WHO ਨੇ ਕੋਰੋਨਾ ਪਾਬੰਦੀਆਂ ਹਟਾਉਣ ਵਾਲੇ ਦੇਸ਼ਾਂ 'ਤੇ ਜਤਾਈ ਸਖਤ ਚਿੰਤਾ

ਲਾਕਡਾਊਨ ਨੂੰ ਲੈ ਕੇ ਪ੍ਰਬੰਧਕ ਅਤੇ ਅਧਿਕਾਰੀਆਂ ਦੀ ਮੀਟਿੰਗ 'ਚ ਕਈ ਅਹਿਮ ਫੈਸਲੇ ਗਏ ਹਨ। ਮੀਟਿੰਗ 'ਚ ਚੰਡੀਗੜ੍ਹ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਨੇ ਮੀਟਿੰਗ 'ਚ ਅਹਿਮ ਫੈਸਲੇ ਲੈਂਦੇ ਹੋਏ ਕਿਹਾ ਕਿ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਅਤੇ ਰੈਸਟੋਰੈਂਟ ਦਾ ਸਮਾਂ ਸਵੇਰੇ 10 ਤੋਂ 9 ਵਜੇ ਤੱਕ 50 ਫੀਸਦੀ ਸਮਰੱਥਾ ਨਾਲ ਕੀਤਾ ਗਿਆ ਹੈ। ਨਾਈਟ ਕਰਫਿਊ ਰਾਤ 10 ਤੋਂ ਸਵੇਰੇ 9 ਵਜੇ ਤੱਕ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਾਪਿੰਗ ਮਾਲ ਵੀ 10 ਤੋਂ 6 ਵਜੇ ਖੋਲ੍ਹੇ ਜਾ ਸਕਣਗੇ ਪਰ ਮਾਲ ਦੇ ਅੰਦਰ ਖਾਣ ਦੀਆਂ ਦੁਕਾਨਾਂ ਰਾਤ 8 ਵਜੇ ਤੱਕ ਖੁਲ੍ਹੀਆਂ ਰਹਿ ਸਕਣੀਆਂ।
ਜਿੰਮ, ਸਪਾ ਸੈਂਟਰ ਆਦਿ ਵੀ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਮਿਊਜ਼ਕ ਅਤੇ ਲਾਈਬ੍ਰੇਰੀਆਂ ਵੀ ਖੋਲ਼੍ਹੀਆਂ ਜਾ ਸਕਣਗੀਆਂ।

ਇਹ ਵੀ ਪੜ੍ਹੋ-'ਸਾਈਕਲ ਗਰਲ' ਨਾਲ ਪ੍ਰਿਯੰਕਾ ਗਾਂਧੀ ਨੇ ਫੋਨ 'ਤੇ ਗੱਲਬਾਤ ਕਰ ਦਿੱਤਾ ਇਹ ਭਰੋਸਾ

ਸਿਨੇਮਾ ਅਤੇ ਥਿਏਟਰ ਰਹਿਣਗੇ ਬੰਦ ਰਹਿਣਗੇ। ਸੁਖਨਾ ਝੀਲ ਸਵੇਰੇ 5 ਤੋਂ ਲੈ ਕੇ ਰਾਤ 8 ਵਜੇ ਤੱਕ ਖੁੱਲੀ ਰਹੇਗੀ ਪਰ ਉਥੇ ਪੁਲਸ ਮੁਲਾਜ਼ਮ ਮੌਜੂਦ ਰਹਿਣਗੇ ਤਾਂ ਜੋ ਇਹ ਪੱਕਾ ਕਰਨਗੇ ਕਿ ਸਾਰੇ ਲੋਕ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰ ਰਹੇ ਹਨ ਕਿ ਨਹੀਂ। ਵਿਵਾਹ ਜਾਂ ਹੋਰ ਸਮਾਰੋਹ 'ਚ 30 ਲੋਕ ਹੀ ਸ਼ਾਮਲ ਹੋ ਸਕਣਗੇ। ਅੰਤਿਮ ਸੰਸਕਾਰ 'ਚ ਵੀ ਵਧ ਤੋਂ ਵਧ 30 ਲੋਕ ਦੇ ਹੀ ਸ਼ਾਮਲ ਹੋਣ ਦੀ ਇਜਾਜ਼ਤ ਹੈ।