ਕਿਸਾਨਾਂ ਦੀ ਰਿਹਾਈ ਤੋਂ ਬਾਅਦ ਪੁਲਿਸ ਥਾਣਿਆਂ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ ਰੱਦ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦੀ ਰਿਹਾਈ ਤੋਂ ਬਾਅਦ ਪੁਲਿਸ ਥਾਣਿਆਂ ਅੱਗੇ ਕਿਸਾਨਾਂ ਦਾ ਪ੍ਰਦਰਸ਼ਨ ਰੱਦ

image

ਟੋਹਾਣਾ, 7 ਜੂਨ : ਸੰਯੁਕਤ ਕਿਸਾਨ ਮੋਰਚਾ ਨੇ ਗ੍ਰਿਫ਼ਤਾਰ ਕੀਤੇ ਗਏ ਦੋ ਕਿਸਾਨਾਂ ਨੂੰ ਸੋਮਵਾਰ ਨੂੰ ਰਿਹਾਅ ਕੀਤੇ ਜਾਣ ਤੋਂ ਬਾਅਦ ਹਰਿਆਣਾ ਦੇ ਸਾਰੇ ਪੁਲਿਸ ਥਾਣਿਆਂ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਯੋਜਨਾ ਰੱਦ ਕਰ ਦਿਤੀ ਹੈ। ਉਂਝ ਇਹ ਹੋਰ ਵਿਅਕਤੀ ਦੇ ਹੁਣ ਵੀ ਜੇਲ ਵਿਚ ਹੋਣ ਕਾਰਨ ਉਹ ਟੋਹਾਣਾ ਵਿਚ ਅਪਣਾ ਧਰਨਾ ਜਾਰੀ ਰੱਖਣਗੇ। ਕਿਸਾਨਾਂ ਨੇ ਬੁਧਵਾਰ ਰਾਤ ਇਥੇ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਦਵਿੰਦਰ ਸਿੰਘ ਬਬਲੀ ਦੇ ਘਰ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਕਿਸਾਨਾਂ ਦੇ ਇਕ ਸਮੂਹ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਘਟਨਾ ਦੇ ਸਿਲਸਲੇ ਵਿਚ ਵਿਕਾਸ ਸਿਸਾਰ ਅਤੇ ਰਵੀ ਆਜ਼ਾਦ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਆਗੂ ਘਾਸੀ ਰਾਮ ਨੈਨ ਨੇ ਪੱਤਰਕਾਰਾਂ ਨੂੰ ਕਿਹਾ,‘‘ਰਵੀ ਆਜ਼ਾਦ ਅਤੇ ਵਿਕਾਸ ਸਿਸਾਰ ਨੂੰ ਤੜਕੇ ਜੇਲ ਵਿਚੋਂ ਰਿਹਾਅ ਕਰ ਦਿਤਾ ਗਿਆ, ਜਿਸ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਥਾਣਿਆਂ ਅੱਗੇ ਪ੍ਰਦਰਸ਼ਨ ਦੀ ਯੋਜਨਾ ਰੱਦ ਕਰ ਦਿਤੀ ਗਈ ਹੈ।’’ ਨੈਨ ਨੇ ਕਿਹਾ ਕਿ ਇਕ ਹੋਰ ਕਿਸਾਨ ਕਾਰਕੁਨ ਦੇ ਹੁਣ ਵੀ ਜੇਲ ਵਿਚ ਹੋਣ ਕਾਰਨ ਸਦਰ ਥਾਣੇ ਅੱਗੇ ਧਰਨਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਦੋ ਕਿਸਾਨ ਹੀ ਜੇਲ ਵਿਚ ਹਨ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਐਤਵਾਰ ਹਰਿਆਣਾ ਦੇ ਫ਼ਤਿਹਾਬਾਦ ਦੇ ਸਦਰ ਥਾਣੇ ਅੱਗੇ ਧਰਨਾ ਦਿਤਾ ਹੈ।                  (ਪੀਟੀਆਈ)