ਵਪਾਰ ਤੇ ਇੰਡਸਟਰੀ ਦੇ ਇਕ ਸਾਲ ਲਈ ਟੈਕਸ ਤੇ ਬਿਜਲੀ ਚਾਰਜ਼ਿਸ ਮੁਆਫ਼ ਕੀਤੇ ਜਾਣ: ਸੁਖਬੀਰ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਵਰਕਰਾਂ ਨੂੰ ਵਾਰ-ਵਾਰ ਲਾਕਡਾਊਨ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ

sukhbir Badal

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਵਪਾਰ ਤੇ ਇੰਡਸਟਰੀ ਦੇ ਇਕ ਸਾਲ ਦੇ ਪ੍ਰਾਪਰਟੀ ਟੈਕਸ ਅਤੇ ਬਿਜਲੀ ਦੇ ਫਿਕਸ ਚਾਰਜਿਜ਼ ਮੁਆਫ ਕਰੇ ਅਤੇ ਨਾਲ ਹੀ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਵੀ ਇਹ ਚਾਰਜ਼ਿਸ ਇਕ ਸਾਲ ਲਈ ਮੁਆਫ ਕੀਤੇ ਜਾਣ ਤਾਂ ਜੋ ਇਨ੍ਹਾਂ ਵਰਕਰਾਂ ਨੂੰ ਵਾਰ-ਵਾਰ ਲਾਕਡਾਊਨ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। 

ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਕਾਰਨ ਇੰਡਸਟਰੀ ਦੇ ਨਾਲ-ਨਾਲ ਵਪਾਰ ਤੇ ਮਹਿਮਾਨ ਨਵਾਜ਼ੀ ਖੇਤਰ ਨੂੰ ਵੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ ਦੋ ਮਹੀਨਿਆਂ ਲਈ ਲੱਗਦੇ ਫਿਕਸ ਕਾਸਟ ਚਾਰਜ਼ਿਸ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਤੋਂ ਪਿੱਛ ਹੱਟ ਗਈ ਅਤੇ ਬਿੱਲ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਸ ਵੇਲੇ ਤੋਂ ਹਾਲਾਤ ਹੋਰ ਖਰਾਬ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ 1 ਅਪ੍ਰੈਲ 2021 ਤੋਂ ਲੈ ਕੇ 31 ਮਾਰਚ 2022 ਤੱਕ ਦੇ ਇਨ੍ਹਾਂ ਸੈਕਟਰਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ। 

ਇਹ ਵੀ ਪੜ੍ਹੋ-WHO ਨੇ ਕੋਰੋਨਾ ਪਾਬੰਦੀਆਂ ਹਟਾਉਣ ਵਾਲੇ ਦੇਸ਼ਾਂ 'ਤੇ ਜਤਾਈ ਸਖਤ ਚਿੰਤਾ

ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਵਪਾਰ ਤੇ ਇੰਡਸਟਰੀ ਦੀਆਂ ਮੁਸ਼ਕਲਾਂ ਪ੍ਰਤੀ ਬੇਰੁੱਖ ਰਹੀ ਤੇ ਇਸ ਨੇ ਇਨ੍ਹਾਂ ਸੈਕਟਰਾਂ ਨੁੰ ਰਾਹਤ ਦੇਣ ਤੋਂ ਇਨਕਾਰ ਕੀਤਾ ਤਾਂ ਫਿਰ ਅਕਾਲੀ ਦਲ 2022 'ਚ ਅਕਾਲੀ ਸਰਕਾਰ ਬਣਨ ’ਤੇ ਇਹ ਰਾਹਤਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਨੁੰ ਕੋਈ ਰਾਹਤ ਪ੍ਰਦਾਨ ਨਹੀਂ ਕੀਤੀ ਗਈ ਜਦਕਿ ਸਰਕਾਰ ਨੇ ਬਿਜਲੀ ਖਪਤਕਾਰਾਂ ਨੂੰ ਪੱਬਾਂ ਪਾਰ ਹੋਣ ਲਈ 6 ਮਹੀਨੇ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ ਦਾ ਸੁਝਾਅ ਪ੍ਰਵਾਨ ਨਹੀਂ ਕੀਤਾ। 

ਉਨ੍ਹਾਂ ਕਿਹਾ ਕਿ ਸਰਕਾਰ ਨੁੰ ਸਮਾਜ ਦੇ ਸਾਰੇ ਵਰਗਾਂ ਜਿਨ੍ਹਾਂ ਦਾ ਪਿਛਲੇ ਇਕ ਸਾਲ ਜਾਂ ਵੱਧ ਸਮੇਂ ਦੌਰਾਨ ਕੋਰੋਨਾ ਕਾਰਨ ਨੁਕਸਾਨ ਹੋਇਆ ਹੈ, ਨੂੰ ਵਿੱਤੀ ਰਾਹਤ ਪ੍ਰਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਹੁਣ ਤੱਕ ਸਮਾਜ ਦੇ ਕਿਸੇ ਵੀ ਵਰਗ ਨੁੰ ਕੋਈ ਰਾਹਤ ਪ੍ਰਦਾਨ ਨਹੀਂ ਕੀਤੀ ਗਈ। ਕੋਰੋਨਾ ਨਾਲ ਮੌਤ ਦੇ ਮਾਮਲੇ 'ਚ 2 ਲੱਖ ਰੁਪਏ ਦੀ ਫੌਰੀ ਰਾਹਤ ਅਤੇ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਬੀ.ਪੀ.ਐੱਲ. ਪਰਿਵਾਰਾਂ ਨੁੰ ਘੱਟ ਤੋਂ ਘੱਟ ਛੇ ਮਹੀਨੇ ਲਈ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ-'ਸਾਈਕਲ ਗਰਲ' ਨਾਲ ਪ੍ਰਿਯੰਕਾ ਗਾਂਧੀ ਨੇ ਫੋਨ 'ਤੇ ਗੱਲਬਾਤ ਕਰ ਦਿੱਤਾ ਇਹ ਭਰੋਸਾ

 ਹੁਨਰਮੰਦ ਵਰਕਰਾਂ ਦੇ ਨਾਲ-ਨਾਲ ਟੈਕਸੀ ਤੇ ਆਟੋ ਡ੍ਰਾਈਵਰ ਅਤੇ ਰਿਕਸ਼ਾ ਚਾਲਕ ਪਿਛਲੇ ਤਕਰਬੀਨ ਇਕ ਸਾਲ ਤੋਂ ਕੰਮਕਾਜ ਨਹੀਂ ਕਰ ਪਾ ਰਹੇ। ਉਨ੍ਹਾਂ ਨੇ ਕਿਹਾ ਕਿ ਟੈਕਸੀ ਤੇ ਆਟੋ ਰਿਕਸ਼ਾ ਚਾਲਕਾਂ ਲਈ ਰੋਡ ਟੈਕਸ ਇਕ ਸਾਲ ਲਈ ਮੁਆਫ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਨੁੰ ਇਨ੍ਹਾਂ ਲੋਕਾਂ ਵੱਲੋਂ ਲਏ ਕਰਜ਼ੇ ’ਤੇ ਇਕ ਸਾਲ ਲਈ ਵਿਆਜ਼ ਮੁਆਫ ਕਰਨਾ ਚਾਹੀਦਾ ਹੈ ਤੇ ਕੁਝ ਲੋਕਾਂ ਵੱਲੋਂ ਕੀਤੀ ਮੰਗ ਅਨੁਸਾਰ ਇਨ੍ਹਾਂ ਲੋਕਾਂ ਨੁੰ ਵਿੱਤੀ ਸਹਾਇਤਾ ਵੀ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਉਹ ਇਸ ਮੁਸ਼ਕਲ ਦੀ ਘੜੀ 'ਚੋਂ ਲੰਘ ਸਕਣ।