ਬਠਿੰਡਾ : ਨਸ਼ਾ ਛੁਡਾਊ ਕੇਂਦਰ 'ਚੋਂ ਦਵਾਈ ਲੈ ਕੇ ਜਾ ਰਿਹਾ ਵਿਅਕਤੀ ਅਚਾਨਕ ਆਟੋ 'ਚੋਂ ਡਿੱਗਾ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ

photo

 

 ਬਠਿੰਡਾ: ਬਠਿੰਡਾ ਸ਼ਹਿਰ ਵਿਚ ਰੋਜ਼ ਗਾਰਡਨ ਪੁਲ ਨੇੜੇ ਇਕ ਆਟੋ ਵਿਚ ਡਿੱਗ ਕੇ ਇਕ ਵਿਅਕਤੀ ਦੀ ਬੇਹੋਸ਼ ਹੋ ਕੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ, ਮਾਨਿਕ ਸਿੰਘ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ ਪਰ ਉਦੋਂ ਤੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਮੋਗਾ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ 

ਮੌਕੇ 'ਤੇ ਪਹੁੰਚੀ ਪੁਲਿਸ ਦੀ ਕਾਰਵਾਈ ਤੋਂ ਬਾਅਦ ਸੰਸਥਾ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿਤਾ। ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਸੰਸਥਾ ਦੇ ਵਰਕਰ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਦੀ ਸੂਚਨਾ ਤੁਰੰਤ ਪੀ.ਸੀ.ਆਰ ਅਤੇ ਥਾਣਾ ਥਰਮਲ ਪੁਲਿਸ ਨੂੰ ਦਿਤੀ ਗਈ |

ਇਹ ਵੀ ਪੜ੍ਹੋ: ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨੂੰ ਅੰਬੇਦਕਰ ਸਟੇਟ ਇੰਸਟੀਚਿਊਟ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਆਟੋ ਚਾਲਕ ਨੇ ਦਸਿਆ ਕਿ ਉਕਤ ਵਿਅਕਤੀ ਗਰੋਥ ਸੈਂਟਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈ ਕੇ ਆਇਆ ਸੀ ਅਤੇ ਉਸ ਦਾ ਰੋਜ਼ ਗਾਰਡਨ ਨੇੜੇ ਜਨਤਕ ਪਖਾਨੇ ਕੋਲ  ਸਾਈਕਲ ਖੜਾ ਸੀ ਜਿਥੇ ਉਸ ਨੂੰ ਛੱਡਣਾ ਸੀ | ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (42 ਸਾਲ) ਪੁੱਤਰ ਹਰਦੀਪ ਸਿੰਘ ਵਾਸੀ ਕੋਠੇ ਅਮਰਪੁਰਾ ਵਜੋਂ ਹੋਈ ਹੈ।