Jalandhar Accident News : ਜਲੰਧਰ ਵਿੱਚ ਹਾਦਸੇ 'ਚ 2 ਦੋਸਤਾਂ ਦੀ ਮੌਤ, ਨਾਬਾਲਗ 6 ਭੈਣਾਂ ਦਾ ਸੀ ਇਕਲੌਤਾ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jalandhar Accident News : ਅਣਪਛਾਤੇ ਵਾਹਨ ਦੀ ਟੱਕਰ ਕਾਰਨ ਵਾਪਰਿਆ ਹਾਦਸਾ

Jalandhar Accident News in punjabi

Jalandhar Accident News in punjabi : ਜਲੰਧਰ ਦੇ ਗੁਰਾਇਆ ਨੇੜੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋ ਗਈ। ਉਹ ਇੱਕ ਮੋਚਰਸਾਈਕਲ 'ਤੇ ਸਵਾਰ ਸਨ ਅਤੇ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਜਲੰਧਰ ਦੇ ਗੁਰਾਇਆ ਦੇ ਰਹਿਣ ਵਾਲੇ ਸਿਮਰਜੀਤ ਸਿੰਘ ਅਤੇ ਗੁਰਾਇਆ ਦੇ ਪਿੰਡ ਘੁੱਦਕਾ ਦੇ ਰਹਿਣ ਵਾਲੇ ਲੱਕੀ (16) ਵਜੋਂ ਹੋਈ ਹੈ।

ਲੱਕੀ 6 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸਿਮਰਨਜੀਤ ਦੀਆਂ ਦੋ ਭੈਣਾਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪਹਿਲਾਂ ਸੜਕ ਸੁਰੱਖਿਆ ਬਲ ਅਤੇ ਫਿਰ ਥਾਣਾ ਗੁਰਾਇਆ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ (ਜਲੰਧਰ) ਭੇਜ ਦਿੱਤਾ ਹੈ। 
ਪਿੰਡ ਦੇ ਵਸਨੀਕ ਸ਼ੁਭ ਨੇ ਦੱਸਿਆ ਕਿ ਦੋਵੇਂ ਨੌਜਵਾਨ ਹੌਂਡਾ ਬਾਈਕ 'ਤੇ ਸਵਾਰ ਸਨ। ਦੋਵੇਂ ਗੋਰਾਇਆ ਤੋਂ ਸੰਗ ਢੇਸੀਆਂ ਵੱਲ ਆ ਰਹੇ ਸਨ। ਮੋਟਰਸਾਈਕਲ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ, ਪਰ ਸਿਰ 'ਤੇ ਸੱਟ ਲੱਗਣ ਕਾਰਨ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।