ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਦੀ ਕਮਾਂਡ ਰਾਜਵਿੰਦਰ ਸਿੱਧੂ ਨੂੰ ਸੌਂਪੀ
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ 'ਚ ਅਪਣਾ ਢਾਂਚਾ ਮਜਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਹਨ। ਇੰਨ੍ਹਾਂ ਨਿਯੁਕਤੀਆਂ ....
ਬਠਿੰਡਾ, ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ 'ਚ ਅਪਣਾ ਢਾਂਚਾ ਮਜਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਹਨ। ਇੰਨ੍ਹਾਂ ਨਿਯੁਕਤੀਆਂ ਤਹਿਤ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਬਠਿੰਡਾ ਦਿਹਾਤੀ ਤੋਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਜਗਦੀਪ ਸਿੰਘ ਨਕਈ ਨੂੰ ਪ੍ਰਧਾਨ ਬਣਾਇਆ ਗਿਆ ਹੈ, ਉਥੇ ਬਠਿੰਡਾ ਸ਼ਹਿਰੀ ਹਲਕੇ ਵਿਚ ਲਗਾਤਾਰ ਦੋ ਵਾਰ ਕੌਂਸਲਰ ਬਣਦੇ ਆ ਰਹੇ ਰਾਜਵਿੰਦਰ ਸਿੰਘ ਸਿੱਧੂ ਨੂੰ ਕਮਾਂਡ ਦਿੱਤੀ ਹੈ। ਇਸਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸ਼ਹਿਰਾਂ ਵਿਚ ਵੀ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।
ਰਾਜਵਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਕਾਰਪੋਰੇਸ਼ਨ ਦਾ ਪ੍ਰਧਾਨ ਬਣਾਉਣ 'ਤੇ ਹਲਕੇ ਦੇ ਅਕਾਲੀਆਂ ਨੇ ਭਰਵਾਂ ਸਵਾਗਤ ਕੀਤਾ ਹੈ। ਦਸਣਾ ਬਣਦਾ ਹੈ ਕਿ ਪੇਸ਼ੇ ਵਜੋਂ ਵਕੀਲ ਸ: ਸਿੱਧੂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਨੇੜਲੇ ਸਾਥੀਆਂ ਵਿਚੋਂ ਹਨ। ਸਾਬਕਾ ਵਿਧਾਇਕ ਸ਼੍ਰੀ ਸਿੰਗਲਾ ਨੇ ਕਿਹਾ ਕਿ ਗਤੀਸ਼ੀਲ ਨੌਜਵਾਨ ਰਾਜਵਿੰਦਰ ਸਿੰਘ ਦੀ ਨਿਯੁਕਤੀ ਨਾਲ ਸ਼ਹਿਰ ਵਿਚ ਅਕਾਲੀ ਦਲ ਹੋਰ ਮਜਬੂਤ ਹੋਵੇਗਾ।
ਨਿਗਮ ਦੇ ਮੇਅਰ ਬਲਵੰਤ ਰਾਏ ਨਾਥ, ਕੋਂਸਲਰ ਮਾਸਟਰ ਹਰਮਿੰਦਰ ਸਿੰਘ ਸਿੱਧੂ, ਹਰਪਾਲ ਸਿੰਘ ਢਿੱਲੋਂ, ਰਾਜੂ ਮਾਨ, ਹਰਜਿੰਦਰ ਛਿੰਦਾ, ਸੀਨੀਅਰ ਆਗੂ ਮੋਹਨਜੀਤ ਸਿੰਘ ਪੁਰੀ, ਵਪਾਰ ਮੰਡਲ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਹੀਆ, ਬਲਵਿੰਦਰ ਸਿੰਘ ਬੱਲੀ, ਗੁਰਪ੍ਰੀਤ ਸਿੰਘ ਆਦਿ ਨੇ ਵਧਾਈ ਦਿਤੀ।
ਵੀ ਸ: ਸਿੱਧੂ ਨੂੰ ਸ਼ਹਿਰੀ ਪ੍ਰਧਾਨ ਬਣਨ 'ਤੇ ਵਧਾਈਆਂ ਦਿੱਤੀਆਂ।