ਕਾਲਜ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁਧ ਜਾਗਰੂਕਤਾ ਰੈਲੀ
ਭਾਈ ਘਨੱਈਆ ਨਰਸਿੰਗ ਕਾਲਜ ਧਰਮਕੋਟ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ । ਇਹ ਰੈਲੀ ਢੋਲੇਵਾਲ ਚੌਕ ਧਰਮਕੋਟ ਤੋਂ ਸ਼ੁਰੂ ਹੁੰਦੀ ਹੋਈ ਵੱਖ-ਵੱਖ ਬਾਜ਼ਾਰਾਂ....
ਧਰਮਕੋਟ, ਭਾਈ ਘਨੱਈਆ ਨਰਸਿੰਗ ਕਾਲਜ ਧਰਮਕੋਟ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ । ਇਹ ਰੈਲੀ ਢੋਲੇਵਾਲ ਚੌਕ ਧਰਮਕੋਟ ਤੋਂ ਸ਼ੁਰੂ ਹੁੰਦੀ ਹੋਈ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਹੋ ਕੇ ਢੋਲੇਵਾਲ ਚੌਕ ਵਿਖੇ ਸਮਾਪਤ ਹੋਈ । ਇਸ ਰੈਲੀ ਨੂੰ ਐਸ.ਐਚ.ਓ ਜਤਿੰਦਰ ਸਿੰਘ ਅਤੇ ਕਾਲਜ ਪ੍ਰਬੰਧਕਾ ਬਲਤੇਜ ਸਿੰਘ ਗਿੱਲ, ਗੁਰਦਿਆਲ ਸਿੰਘ ਅਤੇ ਸੁਖਪ੍ਰੀਤ ਸਿੰਘ ਵੱਲੋਂ ਰਵਾਨਾ ਕੀਤਾ ਗਿਆ।
ਇਸ ਰੈਲੀ ਵਿੱਚ ਵਿਦਿਆਰਥੀਆਂ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਪੋਸਟਰ ਹੱਥ ਵਿੱਚ ਫੜ ਕੇ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੇ ਨਾਅਰੇ ਲਗਾਏ ਜਾ ਰਹੇ ਸਨ। ਇਸ ਮੌਕੇ ਸੰਬੋਧਨ ਕਰਦੇ ਅਕਾਲੀ ਪ੍ਰਬੰਧਕਾਂ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਗੰਧਲਾ ਕਰ ਰਿਹਾ ਹੈ। ਨਸ਼ੇ ਰੂਪੀ ਕੋਹੜ ਨੂੰ ਖਤਮ ਕਰਨ ਲਈ ਸਾਨੂੰ ਸਭ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।ਇਸ ਮੌਕੇ ਕਾਲਜ ਪ੍ਰਿੰਸੀਪਲ ਦਲਜੀਤ ਕੌਰ ਤੂਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।