ਭਾਈ ਗੋਬਿੰਦ ਸਿੰਘ ਲੌਂਗੋਵਾਲ :ਸਿੱਖ ਮਹਿਲਾਵਾਂ ਨਹੀਂ ਕਰਨਗੀਆਂ ਹੈਲਮਟ ਦੀ ਵਰਤੋਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਦਿਨੀ ਦੋ ਚੰਡੀਗੜ੍ਹ ਪ੍ਰਸ਼ਾਸਨ ਅਤੇ ਟਰਾਂਸਪੋਰਟ ਵਿਭਾਗ ਨੇ  ਦੋ ਪਹੀਆ ਚਲਾਉਣ ਲਈ ਔਰਤਾਂ ਲਈ ਹੈਲਮਟ ਪਾਉਣਾ ਜਰੂਰੀ ਕਰ ਦਿਤਾ। ਪਰ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ

womens drive

ਚੰਡੀਗੜ੍ਹ : ਪਿਛਲੇ ਦਿਨੀ ਦੋ ਚੰਡੀਗੜ੍ਹ ਪ੍ਰਸ਼ਾਸਨ ਅਤੇ ਟਰਾਂਸਪੋਰਟ ਵਿਭਾਗ ਨੇ  ਦੋ ਪਹੀਆ ਚਲਾਉਣ ਲਈ ਔਰਤਾਂ ਲਈ ਹੈਲਮਟ ਪਾਉਣਾ ਜਰੂਰੀ ਕਰ ਦਿਤਾ। ਪਰ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਦਸਤਾਰਧਾਰੀ ਔਰਤਾਂ ਨੂੰ ਹੈਲਮਟ ਪਾਉਣ ਦੀ ਛੋਟ ਦਿਤੀ ਗਈ ਸੀ.ਪਰ ਜਿਥੇ ਪ੍ਰਸ਼ਾਸਨ ਨੇ ਇਹ ਫੈਸਲਾ ਸੁਣਾਇਆ ਤਾ ਲੋਕਾਂ ਵਲੋਂ ਇਸ ਫੈਸਲੇ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ।  ਕੇਵਲ ਲੋਕਾਂ ਨੇ ਹੀ ਨਹੀਂ ਸਗੋਂ ਕਿ ਕਈ ਸਿਆਸੀ ਆਗੂਆਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਹੈ।   

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਆਪਣੀ ਪ੍ਰਤੀਕਿਰਿਆ ਦਿਤੀ। ਉਹਨਾਂ ਨੇ ਕਿਹਾ ਹੈ ਕਿ ਸਾਰੀਆਂ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਛੋਟ ਦਿਤੀ ਜਾਵੇ। ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਕਿ ਜਿਨ੍ਹਾਂ ਮਹਿਲਾਵਾਂ ਦੇ ਨਾਮ ਪਿੱਛੇ ‘ਕੌਰ’ ਲੱਗਦਾ ਹੈ ਉਹਨਾਂ ਨੂੰ ਛੋਟ ਦਿੱਤੀ ਜਾਵੇ।ਉਹਨਾਂ ਦਾ ਮੰਨਣਾ ਹੈ ਕਿ ਜਿਹਨਾਂ ਔਰਤਾਂ ਦੇ ਨਾਮ ਪਿੱਛੇ ਕੌਰ ਲਗਦਾ ਹੈ ਕਿ ਉਹ ਸਾਰੀਆਂ ਔਰਤਾਂ ਸਿੱਖ ਭਾਈਚਾਰੇ ਨਾਲ ਸਬੰਧ ਰੱਖਦੀਆਂ ਹਨ। ਨਾਲ ਹੀ ਲੋਕਾਂ ਨੇ ਵੀ ਪ੍ਰਸ਼ਾਸਨ ਦੇ ਫੈਸਲੇ ਦਾ ਵਿਰੋਧ ਕੀਤਾ ਹੈ। 

ਪਰ ਪ੍ਰਸ਼ਾਸਨ ਆਪਣੇ ਫੈਸਲੇ ਤੇ ਬਰਕਰਾਰ ਹੈ ਉਹਨਾਂ ਨੇ ਕਿਹਾ ਹੈ ਕਿ  ਜੇਕਰ ਕੋਈ ਵੀ ਇਹਨਾਂ ਨਿਯਮ ਦੀ ਉਲੰਘਣਾ ਕਰਦਾ ਹੈ ਤਾ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਉਸ ਦਾ ਚਲਾਨ ਵੀ ਕੱਟਿਆ ਜਾਵੇਗਾ।  ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਫੈਸਲੇ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਜਾਵੇਗੀ। ਉਹਨਾਂ ਨੇ ਕਿਹਾ ਹੈ ਕੇਵਲ ਦਸਤਾਰਧਾਰੀ ਔਰਤਾਂ ਨੂੰ ਛੱਡ  ਕੇ ਬਾਕੀ ਸਾਰੀਆਂ ਔਰਤਾਂ ਲਈ ਹੈਲਮਟ ਪਾਉਣਾ ਜਰੂਰੀ ਹੈ।