ਬਰਗਾੜੀ ਇਨਸਾਫ਼ ਮੋਰਚੇ ਦੇ ਚੌਥੇ ਦਿਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪੰਜ ਸਿੰਘਾਂ ਦੀ ਹੋਈ ਗ੍ਰਿਫ਼ਤਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਰਦਾਸ-ਬੇਨਤੀ ਕਰਨ ਉਪਰੰਤ ਮੋਰਚਾ ਲਾਉਣ ਲਈ ਕੋਸ਼ਿਸ਼ ਵਿਚ ਰਹੇ ਪੰਥਦਰਦੀ

File Photo

ਕੋਟਕਪੂਰਾ (ਗੁਰਿੰਦਰ ਸਿੰਘ) : ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਬਰਗਾੜੀ ਇਨਸਾਫ਼ ਮੋਰਚਾ ਲਾਉਣ ਲਈ ਅਪਣੇ ਇਰਾਦੇ ’ਤੇ ਦਿ੍ਰੜ ਹਨ ਪਰ ਪੁਲਿਸ ਪ੍ਰਸ਼ਾਸਨ ਵਲੋਂ ਇਸ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ। ਚੌਥੇ ਦਿਨ ਵੀ ਪੰਜ ਪੰਥਦਰਦੀ ਸਿੰਘਾਂ ਦੀ ਗਿ੍ਰਫ਼ਤਾਰੀ ਨਾਲ ਸਪੱਸ਼ਟ ਹੋ ਗਿਆ ਕਿ ਬਰਗਾੜੀ ਇਨਸਾਫ਼ ਮੋਰਚੇ ਦਾ ਦੂਜਾ ਭਾਗ ਆਰੰਭ ਕਰਨ ਦੀ ਇਜਾਜ਼ਤ ਦੇਣ ਵਿਚ ਪ੍ਰਸ਼ਾਸਨ ਕੋਈ ਵੀ ਰਿਸਕ ਲੈਣ ਲਈ ਤਿਆਰ ਨਹੀਂ। 

ਇਹ ਵੀ ਪੜ੍ਹੋ - ਕੇਂਦਰੀ ਮੰਤਰੀ ਮੰਡਲ ’ਚ ਵੱਡਾ ਫੇਰ ਬਦਲ! ਕੁੱਲ 43 ਮੰਤਰੀ ਚੁੱਕਣਗੇ ਸਹੁੰ, ਕਈਆਂ ਦੀ ਹੋਈ ਛੁੱਟੀ

ਚੌਥੇ ਦਿਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਗੁਰਵਿੰਦਰ ਸਿੰਘ ਮਹਾਲਮ, ਸਤਨਾਮ ਸਿੰਘ, ਕਰਤਾਰ ਸਿੰਘ, ਸੁੱਚਾ ਸਿੰਘ ਅਤੇ ਪ੍ਰੀਤਮ ਸਿੰਘ ਆਦਿ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਨਤਮਸਤਕ ਹੋ ਕੇ ਅਤੇ ਅਰਦਾਸ ਬੇਨਤੀ ਕਰਨ ਤੋਂ ਬਾਅਦ ਜਥੇ ਦੇ ਰੂਪ ਵਿਚ ਚਲ ਕੇ ਮੋਰਚੇ ਵਾਲੇ ਸਥਾਨ ’ਤੇ ਜਾ ਕੇ ਮੋਰਚਾ ਲਾਉਣ ਦੀ ਕੋਸ਼ਿਸ਼ ਕੀਤੀ ਗਈ

ਇਹ ਵੀ ਪੜ੍ਹੋ - ਪਤੀ-ਪਤਨੀ ਨੂੰ ਪਿਆਰ ਪਰਖਣਾ ਪਿਆ ਮਹਿੰਗਾ, ਮਜ਼ਾਕ-ਮਜ਼ਾਕ ‘ਚ ਪੀਤਾ ਜ਼ਹਿਰ, ਪਤਨੀ ਦੀ ਮੌਤ

ਪਰ ਪਹਿਲਾਂ ਤੋਂ ਹੀ ਮੌਜੂਦ ਪੁਲਿਸ ਅਧਿਕਾਰੀਆਂ ਵਲੋਂ ਪੰਜੇ ਹੀ ਪੰਥਦਰਦੀ ਸਿੰਘਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਮੌਕੇ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪੰਥ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿਤੀਆਂ ਜਾਣ।