ਪੰਜਾਬ ਸਰਕਾਰ ਵੱਲੋਂ ਜਾਪਾਨ ਦੇ ਸਾਬਕਾ PM ਸ਼ਿੰਜੋ ਅਬੇ ਦੀ ਮੌਤ ਤੇ 9 ਜੁਲਾਈ ਨੂੰ ਰਾਜਸੀ ਸੋਗ ਦਾ ਐਲਾਨ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਦੀ ਮੌਤ ਤੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਾ ਐਲਾਨ 

Japan ex-PM Shinzo Abe dies after being shot during speech

ਚੰਡੀਗੜ੍ਹ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਹੋਏ ਹਮਲੇ ਨੇ ਦੇਸ਼ ਅਤੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਹਰ ਦੇਸ਼ ਇਸ ਹਮਲੇ ਦੀ ਨਿੰਦਾ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਦੀ ਮੌਤ ਤੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦੇਹਾਂਤ ਉਪਰੰਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਮੂਹ ਰਾਜਾਂ ਨੂੰ ਪੱਤਰ ਲਿਖ ਕੇ 9 ਜੁਲਾਈ ਨੂੰ 1 ਦਿਨ ਦਾ ਰਾਜਸੀ ਸ਼ੋਕ ਰੱਖਣ ਅਤੇ ਰਾਸ਼ਟਰੀ ਝੰਡਾ ਅੱਧਾ ਲਹਿਰਾਉਣ ਦੇ ਆਦੇਸ਼ ਦਿੱਤੇ ਹਨ।

ਇਸ ਸਬੰਧੀ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸਮੂਹ ਵਿਭਾਗਾਂ, ਸਾਰੀਆਂ ਡਵੀਜ਼ਨਾਂ ਦੇ ਕਮਿਸ਼ਨਰ ਤੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਪੰਜਾਬ ਰਾਜ ਵਿਚ 9 ਜੁਲਾਈ ਨੂੰ ਇਕ ਦਿਨ ਦਾ ਰਾਜਸੀ ਸ਼ੋਕ ਐਲਾਨਿਆ ਹੈ। ਇਸ ਦਿਨ ਸਰਕਾਰੀ ਦਫ਼ਤਰਾਂ ’ਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ। ਦੱਸਣਯੋਗ ਹੈ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਈ ਟਵੀਟ ਸਾਹਮਣੇ ਆਏ ਹਨ। ਉਹਨਾਂ ਨੇ ਸ਼ਿੰਜੋ ਅਬੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨਾਲ ਬਿਤਾਈਆਂ ਕਈ ਯਾਦਾਂ ਸਾਂਝੀਆਂ ਕੀਤੀਆਂ। ਦੱਸ ਦੇਈਏ ਕਿ ਕੱਲ ਪੂਰੇ ਭਾਰਤ ਭਰ ਵਿਚ ਸੋਗ ਦਾ ਐਲਾਨ ਕੀਤਾ ਗਿਆ ਹੈ।