ਹੁਸ਼ਿਆਰਪੁਰ 'ਚ ਆਪਸੀ ਤਕਰਾਰ ਦੇ ਚੱਲਦਿਆਂ 20 ਸਾਲਾ ਨੌਜਵਾਨ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾਲ CCTV 'ਚ ਹੋਈ ਕੈਦ

photo

 

ਹੁਸ਼ਿਆਰਪੁਰ: ਹੁਸ਼ਿਆਰਪੁਰ ਫਗਵਾੜਾ ਮਾਰਗ 'ਤੇ ਪੈਂਦੇ ਪਿੰਡ ਪੂੰਗੇ 'ਚ ਬੀਤੀ ਰਾਤ ਕਰੀਬ 1 ਵਜੇ ਰਿਲਾਇੰਸ ਪੈਟਰੋਲ ਪੰਪ 'ਤੇ ਤੇਲ ਪਵਾਉਣ ਆਏ ਕੁਝ ਨੌਜਵਾਨਾਂ ਵਿਚਕਾਰ ਆਪਸੀ ਤਕਰਾਰ ਤੋਂ ਬਾਅਦ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਤਨਵੇ ਸਿੰਘ ਉਰਫ਼ ਧੰਨਾ ਪੁੱਤਰ ਅਵਤਾਰ ਸਿੰਘ ਵਾਸੀ ਰਾਮਗੜ੍ਹ ਮੁਹੱਲਾ ਹੁਸ਼ਿਆਰਪੁਰ ਵਜੋਂ ਹੋਈ ਹੈ, ਮ੍ਰਿਤਕ ਦੀ ਉਮਰ 20 ਸਾਲ ਦੇ ਕਰੀਬ ਹੈ।