ASI ਸੱਤਪਾਲ ਸਿੰਘ ਦੀ ਚਿੱਟਾ ਪੀਂਦੇ ਦੀ ਵੀਡੀਓ ਵਾਇਰਲ, ਕੀਤਾ ਸਸਪੈਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੋਗੇ ਵਾਲੀ ਚੌਂਕੀ ਮਖੂ 'ਚ ਤਾਇਨਾਤ ਸੀ ASI

photo

ਲੁਧਿਆਣਾ:  ਪੰਜਾਬ 'ਚ ਨਸ਼ਿਆਂ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ, ਪੁਲਿਸ ਵਲੋਂ ਥਾਂ-ਥਾਂ ਛਾਪੇਮਾਰੀ ਕਰਕੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵਲੋਂ ਪੰਜਾਬ 'ਚ ਨਸ਼ੇ ਨੂੰ ਠੱਲ ਪਾਉਣ ਲਈ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਨੇ ਪਰ ਜਦੋਂ ਪੁਲਿਸ ਵਾਲੇ ਖੁਦ ਹੀ ਨਸ਼ੇ ਕਰਨ ਲੱਗ ਜਾਣ ਤਾਂ ਬਾਕੀਆਂ ਦਾ ਕੀ ਬਣੇਗਾ।

 ਅਜਿਹੀ ਹੀ ਇਕ ਸ਼ਰਮਸਾਰ ਕਰਨ ਵਾਲੀ ਵੀਡੀਓ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ। ਵੀਡੀਓ 'ਚ ਏਐਸਆਈ ਸੱਤਪਾਲ ਸਿੰਘ ਚਿੱਟਾ ਪੀਂਦਾ ਨਜ਼ਰ ਆ ਰਿਹਾ ਹੈ। ਇਹ ਏਐਸਆਈ ਸੱਤਪਾਲ ਜ਼ਿਲ੍ਹਾ ਫਿਰੋਜ਼ਪੁਰ ਥਾਣਾ ਮਖੂ 'ਚ ਤਾਇਨਾਤ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਏਐਸਆਈ ਨੂੰ ਸਸਪੈਂਡ ਕਰ ਦਿਤਾ ਗਿਆ ਤੇ ਉਸ ਤੋਂ ਬਾਅਦ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ ਪਰ ਸਵਾਲ ਖੜ੍ਹਾ ਹੁੰਦਾ ਹੈ ਕਿ ਜੇ ਪੁਲਿਸ ਮੁਲਾਜ਼ਮ ਹੀ ਇਸ ਤਰ੍ਹਾਂ ਕਰਨਗੇ ਤਾਂ ਆਮ ਲੋਕਾਂ ਦਾ ਕੌਣ ਰਖਵਾਲਾ ਹੈ।