Punjab News: ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖਾਲਿਸਤਾਨੀ ਅਤਿਵਾਦੀ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ
Punjab News: ਬੱਬਰ ਖਾਲਸਾ ਦਾ ਸੀ ਸਰਗਰਮ ਮੈਂਬਰ
Jalandhar Counter Intelligence arrested Khalistani terrorists with weapons news in punjabi : ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਬੱਬਰ ਖਾਲਸਾ ਦੇ ਅਤਿਵਾਦੀ ਰਤਨਦੀਪ ਸਿੰਘ ਦੇ ਕਤਲ 'ਚ ਸ਼ਾਮਲ ਸੀ। ਖੁਫੀਆ ਸੂਚਨਾ ਦੇ ਆਧਾਰ 'ਤੇ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: Kerala African Swine Flu News: ਦੇਸ਼ ਵਿਚ ਅਫਰੀਕਨ ਸਵਾਈਨ ਫੀਵਰ ਨੇ ਡਰਾਏ ਲੋਕ, 310 ਸੂਰਾਂ ਨੂੰ ਮਾਰਿਆ ਗਿਆ
ਦੋਸ਼ੀ 3 ਅਪ੍ਰੈਲ 2024 ਨੂੰ ਹੋਏ ਕਤਲ ਤੋਂ ਬਾਅਦ ਤੋਂ ਫਰਾਰ ਸੀ। ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਅਤਿਵਾਦੀ ਗੋਪੀ ਨਵਾਂਸ਼ਰੀਆ ਦੁਆਰਾ ਚਲਾਇਆ ਜਾ ਰਿਹਾ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਜਲਦੀ ਹੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Gurdaspur Firing News: ਗੁਰਦਾਸਪੁਰ 'ਚ ਵੱਡੀ ਵਾਰਦਾਤ, ਪਾਣੀ ਪਿੱਛੇ ਚੱਲੀਆਂ ਤਾਬੜਤੋੜ ਗੋਲੀਆਂ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ
ਦੱਸ ਦੇਈਏ ਕਿ ਬੱਬਰ ਖਾਲਸਾ ਦੇ ਅਤਿਵਾਦੀ ਰਤਨਦੀਪ ਸਿੰਘ ਦਾ ਬਲਾਚੌਰ ਬਾਈਪਾਸ 'ਤੇ ਪਿੰਡ ਗੜ੍ਹੀ ਕਾਨੂੰਗੋ ਨੇੜੇ 3 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਕਰੀਬ ਕਤਲ ਕਰ ਦਿੱਤਾ ਗਿਆ ਸੀ। ਰਤਨਦੀਪ 'ਤੇ ਕਈ ਗੋਲੀਆਂ ਚਲਾਈਆਂ ਗਈਆਂ, ਘਟਨਾ ਸਮੇਂ ਉਸ ਦਾ ਭਤੀਜਾ ਗੁਰਪ੍ਰੀਤ ਸਿੰਘ ਵੀ ਮੌਜੂਦ ਸੀ।
ਗੁਰਪ੍ਰੀਤ ਕਰਨਾਲ, ਹਰਿਆਣਾ ਤੋਂ ਆਇਆ ਸੀ। ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਬਲਾਚੌਰ ਪੁਲਿਸ ਨੇ ਨਵਾਂਸ਼ਹਿਰ ਨਿਵਾਸੀ ਗੈਂਗਸਟਰ ਗੋਪੀ ਨਵਾਂਸ਼ਹਿਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ 302 (ਕਤਲ), 307 (ਕਤਲ ਦਾ ਇਰਾਦਾ) ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪਹਿਲਾਂ ਉਹ ਬੱਬਰ ਖਾਲਸਾ ਲਈ ਕੰਮ ਕਰਦਾ ਸੀ ਪਰ ਫਿਰ ਅਚਾਨਕ ਉਸ ਨੇ ਹਰ ਚੀਜ਼ ਤੋਂ ਦੂਰੀ ਬਣਾ ਲਈ। ਰਤਨਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਅਤਿਵਾਦੀ ਗਤੀਵਿਧੀਆਂ ਤੋਂ ਦੂਰ ਸੀ। ਪੁਲਿਸ ਨੂੰ ਸ਼ੁਰੂ ਤੋਂ ਹੀ ਸ਼ੱਕ ਸੀ ਕਿ ਅਤਿਵਾਦੀ ਸੰਗਠਨਾਂ ਨਾਲ ਜੁੜੇ ਕੁਝ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਅਮਰੀਕਾ ਸਥਿਤ ਗੈਂਗਸਟਰ ਗੋਪੀ ਨਵਾਂਸ਼ਹਿਰੀਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਰਤਨਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਰਤਨਦੀਪ ਇਸ ਤੋਂ ਪਹਿਲਾਂ ਬੱਬਰ ਖਾਲਸਾ ਦਾ ਬਦਨਾਮ ਅਤਿਵਾਦੀ ਰਹਿ ਚੁੱਕਾ ਹੈ। ਉਸ 'ਤੇ ਪੰਜਾਬ ਸਮੇਤ ਕਈ ਸੂਬਿਆਂ 'ਚ ਕਈ ਮਾਮਲੇ ਵੀ ਦਰਜ ਹਨ। ਜਿਸ ਵਿੱਚ ਕਤਲ ਕੇਸ ਵੀ ਸ਼ਾਮਲ ਹਨ।
(For more Punjabi news apart from Jalandhar Counter Intelligence arrested Khalistani terrorists with weapons news in punjabi , stay tuned to Rozana Spokesman