Punjab News: ਰਿਸ਼ਤੇ ਹੋਏ ਤਾਰ-ਤਾਰ: ਜ਼ਮੀਨੀ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਛੋਟੇ ਭਰਾ ਦਾ ਕੀਤਾ ਕਤਲ

ਏਜੰਸੀ

ਖ਼ਬਰਾਂ, ਪੰਜਾਬ

Punjab News: ਮ੍ਰਿਤਕ ਪੰਕਜ ਦਾ ਕਰੀਬ ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

Punjab News: The elder brother killed the younger brother over the land dispute

 

Punjab News: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੀ ਮਟੇਰੋ ਕਲੋਨੀ ਵਿੱਚ ਅੱਜ ਤੜਕਸਾਰ ਜ਼ਮੀਨ ਨੂੰ ਲੈ ਕੇ ਦੋ ਭਰਾਵਾਂ ਵਿੱਚ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਵਿਚਾਲੇ ਖੂਨੀ ਟਕਰਾਅ ਹੋ ਗਿਆ। ਜਿਸ 'ਚ ਵੱਡੇ ਭਰਾ ਨੇ ਛੋਟੇ ਭਰਾ 'ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਪੜ੍ਹੋ ਇਹ ਖ਼ਬਰ :  SGPC News : ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸਿੱਖਾਂ ਦੀ ਦਿਲਚਸਪੀ ਘਟੀ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੰਕਜ (35) ਦੇ ਪਿਤਾ ਧਰਮਪਾਲ ਨੇ ਦੱਸਿਆ ਕਿ ਉਹ ਸਵੇਰੇ ਬਾਜ਼ਾਰ ਆਇਆ ਸੀ। ਜਦੋਂ ਕਿ ਉਸ ਦੇ ਦੋ ਲੜਕੇ ਪੰਕਜ ਅਤੇ ਸੁਰਿੰਦਰ ਘਰ ਵਿੱਚ ਸਨ। ਉਸ ਨੂੰ ਸੂਚਨਾ ਮਿਲੀ ਕਿ ਦੋਵਾਂ ਭਰਾਵਾਂ ਵਿੱਚ ਲੜਾਈ ਚੱਲ ਰਹੀ ਹੈ। ਜਿਸ 'ਚ ਛੋਟਾ ਬੇਟਾ ਪੰਕਜ ਦਾ ਗੰਭੀਰ ਰੂਪ 'ਚ ਖੂਨ ਵਹਿ ਰਿਹਾ ਹੈ। ਉਨ੍ਹਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ 7 ਮਹੀਨਿਆਂ ਦੀ ਗਰਭਵਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ 2 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਪਤਾ ਲੱਗਾ ਹੈ ਕਿ ਜ਼ਮੀਨ ਨੂੰ ਲੈ ਕੇ ਦੋਵਾਂ ਭਰਾਵਾਂ ਵਿਚ ਲੜਾਈ ਹੋਈ ਸੀ।

​(For more Punjabi news apart from The elder brother killed the younger brother over the land dispute, stay tuned to Rozana Spokesman)