ਸੰਜੇ ਵਰਮਾ ਕਤਲ ਕੇਸ 'ਚ ਹੋਈਆਂ 2 ਗ੍ਰਿਫ਼ਤਾਰੀਆਂ, ਪੁਲਿਸ ਨੇ ਪ੍ਰੈੱਸ ਵਾਰਤਾ ਕਰ ਕੀਤੇ ਖੁਲਾਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਨੂੰ ਸੰਜੇ ਵਰਮਾ ਕਤਲ ਮਾਮਲੇ ਚ ਵੱਡੀ ਸਫ਼ਲਤਾ ਮਿਲੀ ਹੈ

2 arrests made in Sanjay Verma murder case

ਪੰਜਾਬ ਪੁਲਿਸ ਨੂੰ ਸੰਜੇ ਵਰਮਾ ਕਤਲ ਮਾਮਲੇ ਚ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ ਮਾਮਲੇ ਚ ਸ਼ਾਮਲ ਸ਼ਾਮਲ ਮੁਲਜ਼ਮਾਂ ਦੀ ਲਗਾਤਾਕ ਭਾਲ ਜਾਰੀ ਹੈ ਅਤੇ ਬਾਕੀ ਦੇ ਸਾਰੇ ਦੋਸ਼ੀ ਵੀ ਜਲਦ ਹੀ ਕਾਬ ਕੀਤੇ ਜਾਣਗੇ।

ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕੇਸ ਵਿਚ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੇ ਵੱਖ ਵੱਖ ਵਿੰਗ ਕੰਮ ਕਰ ਰਹੇ ਹਨ ਅਤੇ ਵੱਖ ਵੱਖ ਟੀਮਾਂ ਗਹਿਣ ਜਾਂਚ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਾਂਚ ਸਹੀ ਦਿਸ਼ਾ ਵਿਚ ਜਾ ਰਹੀ ਹੈ ਅਤੇ ਹੁਣ ਤੱਕ ਪੁਲਿਸ ਨੇ ਦੋ ਦੋਸ਼ੀਆਂ ਕ੍ਰਮਵਾਰ ਰਾਮ ਰਤਨ ਪੁੱਤਰ ਰਮੇਸ਼ ਕੁਮਾਰ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਅਜੇ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕੇਸ ਜਾਂਚ ਅਧੀਨ ਹੈ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਕਾਬਲ ਫੋਰਸ ਹੈ ਅਤੇ ਪਹਿਲਾਂ ਵੀ ਸਾਰੇ ਕੇਸ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ 

ਇਸ ਮੌਕੇ ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ, ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਣ, ਐਸਐਸਪੀ ਗੁਰਮੀਤ ਸਿੰਘ ਵੀ ਉਨ੍ਹਾਂ ਦੇ ਨਾਲ ਹਾਜਰ ਸਨ।