ਬਠਿੰਡਾ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਸਕਰਾਂ ਕੋਲੋਂ 40 ਕਿਲੋ ਹੈਰੋਇਨ ਕੀਤੀ ਬਰਾਮਦ

Bathinda Police arrest 6 drug smugglers

Bathinda Police arrest 6 drug smugglers: ਬਠਿੰਡਾ ਪੁਲਿਸ ਵੱਲੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਕਰ ਕਾਮਯਾਬੀ ਹਾਸਲ ਕੀਤੀ ਹੈ ਜਿਸ ਦੇ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਹੁਣ ਤੱਕ 40 ਕਿਲੋ ਹੈਰੋਇਨ ਰਿਕਵਰ ਕੀਤੀ ਗਈ ਹੈ

ਇਸ ਸਬੰਧੀ ਐਸਐਸਪੀ ਬਠਿੰਡਾ ਦੇ ਵੱਲੋਂ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਦੇ ਵਿੱਚ ਬਠਿੰਡਾ ਪੁਲਿਸ ਵੱਲੋਂ ਅੱਜ ਸਵੇਰ ਤੜਕਸਾਰ ਬਠਿੰਡਾ ਦੇ ਮਹਿਣਾ ਚੌਂਕ ਦੇ ਨਜ਼ਦੀਕ ਨੱਥਾ ਸਿੰਘ ਵਾਲੀ ਗਲੀ ਵਿਚ ਸ਼ੱਕ ਦੇ ਅਧਾਰ ਤੇ ਇੱਕ ਫੋਰਚੂਨਰ ਗੱਡੀ ਨੂੰ ਚੈੱਕ ਕੀਤਾ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਇਹ  ਇੱਕ ਨਸ਼ਾ ਤਸਕਰਾਂ ਦਾ ਗਰੋ ਹੈ ਅਤੇ ਪੁੱਛਗਿੱਛ ਤੋਂ ਬਾਅਦ ਉਹਨਾਂ ਦੇ ਟਿਕਾਣੇ ਤੋਂ 40 ਕਿਲੋ ਹੀਰੋਇਨ ਵੀ ਬਰਾਮਦ ਕੀਤੀ ਗਈ

ਇਸ ਸਬੰਧੀ ਐਸਐਸਪੀ ਬਠਿੰਡਾ ਦੇ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਦੱਸਿਆ ਕਿ ਇਸ ਪੂਰੇ ਮਾਮਲੇ ਦੇ ਵਿੱਚ ਇੱਕ ਨਸ਼ਾ ਤਸਕਰ ਵਿਦੇਸ਼ ਬੈਠ ਕੇ ਪਾਕਿਸਤਾਨ ਤੋਂ ਹਿਰੋਇਨ ਦੀ ਸਪਲਾਈ ਕਰਨ ਦਾ ਕੰਮ ਕਰ ਰਿਹਾ ਹੈ ਜਿਸ ਦੇ ਛੇ ਗਿਰੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ
ਇਸ ਰਿਕਵਰੀ ਨੂੰ ਐਸ ਐਸ ਪੀ ਬਠਿੰਡਾ ਦੇ ਵੱਲੋਂ ਇੱਕ ਵੱਡੀ ਰਿਕਵਰੀ ਦੱਸਿਆ

ਐਸ ਐਸ ਪੀ ਬਠਿੰਡਾ ਦੇ ਵੱਲੋਂ ਦੱਸਿਆ ਗਿਆ ਕਿ ਇਹਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੋਂ ਬਾਅਦ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।