ਪਟਿਆਲਾ ਨੌਜਵਾਨਾਂ ਨਾਲ ਕੁੱਟਮਾਰ ਦੇ ਦੋਸ਼ 'ਚ ਥਾਣੇਦਾਰ 'ਤੇ ਕੇਸ ਦਰਜ
ਸਨੌਰ ਪੁਲਿਸ ਥਾਣੇ ਵਿਚ ਬੀਤੇ ਦਿਨੀ ਨਾਜਾਇਜ਼ ਹਿਰਾਸਤ ਚ ਰੱਖਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ
ਪਟਿਆਲਾ, ਸਨੌਰ ਪੁਲਿਸ ਥਾਣੇ ਵਿਚ ਬੀਤੇ ਦਿਨੀ ਨਾਜਾਇਜ਼ ਹਿਰਾਸਤ ਚ ਰੱਖਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੇ ਕਾਰਵਾਈ ਕਰਦਿਆਂ ਪਹਿਲਾਂ ਜਿਥੇ ਐੱਸ ਐੱਸ ਪੀ ਪਟਿਆਲਾ ਮਨਦੀਪ ਸਿੰਘ ਨੇ ਏ ਐੱਸ ਆਈ ਨਰਿੰਦਰ ਸਿੰਘ ਨੰਬਰ 1846 ਨੂੰ ਨੌਕਰੀ ਮੁਅਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਉਥੇ ਉਸ ਵਿਰੁੱਧ ਅੱਜ ਨੌਜਵਾਨਾਂ ਨਾਲ ਕੁੱਟਮਾਰ ਕਰਨ ਸਬੰਧੀ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਇਸਦੀ ਪੁਸ਼ਟੀ ਕਰਦਿਆਂ ਐੱਸ ਐੱਸ ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਨੌਰ ਵਿਖੇ ਆਈ ਪੀ ਸੀ ਦੀ ਧਾਰਾ 323 ਅਤੇ 342 ਅਧੀਨ ਐਫ ਆਈ ਆਰ ਨੰਬਰ 50 ਮਿਤੀ 8 ਅਗਸਤ 2018 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕੇਸ ਐੱਸ ਪੀ ਸਿਟੀ ਐੱਸ ਪੀ ਸਿਟੀ ਸ ਕੇਸਰ ਸਿੰਘ ਵਲੋਂ ਕੀਤੀ ਗਈ ਤਫਤੀਸ਼ ਮਗਰੋਂ ਆਈ ਮੁਢਲੀ ਰਿਪੋਰਟ ਦੇ ਅਧਾਰ ਤੇ' ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਦਰਜ ਕੀਤੇ ਗਏ ਇਸ ਮਾਮਲੇ ਦੀ ਅਗਲੇਰੀ ਪੜਤਾਲ ਡੀ ਐੱਸ ਪੀ ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਕਰਨਗੇ।
ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ ਦੇ ਆਦੇਸ਼ਾਂ 'ਤੇ ਚੱਲ ਰਹੀ ਮੈਜਿਸਟਰੀਅਲ ਦੀ ਜਾਂਚ ਦੀ ਰਿਪੋਰਟ ਅਤੇ ਡੀ ਐੱਸ ਪੀ ਦੀ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਮਗਰੋਂ ਜੇ ਕੋਈ ਹੋਰ ਵੀ ਦੋਸ਼ੀ ਸਾਹਮਣੇ ਆਇਆ ਤਾਂ ਉਸ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਇਨਸਾਨ ਨੂੰ ਕਾਨੂੰਨ ਨੂੰ ਅਪਣੇ ਹੱਥ ਵਿਚ ਲੈਣ ਦੀ ਮਨਜ਼ੂਰੀ ਨਹੀਂ ਹੈ ਅਜਿਹਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।