ਵਿਧਾਇਕ ਭਲਾਈਪੁਰ ਨੇ ਮਨਪ੍ਰੀਤ ਸਿੰਘ ਬਾਦਲ ਨਾਲ ਹਲਕੇ ਦੇ ਅਧੂਰੇ ਕੰਮਾਂ ਬਾਰੇ ਕੀਤਾ ਵਿਚਾਰ ਵਟਾਂਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ............

Santokh Singh Bhalaipur Meets Manpreet Singh Badal

ਸ੍ਰੀ ਖਡੂਰ ਸਾਹਿਬ : ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵੱਲੋ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੂੰ ਮਿਲ ਕਿ ਉਨ੍ਹਾਂ ਨੂੰ ਹਲਕੇ 'ਚ ਅਧੂਰੇ ਰਹਿੰਦੇ ਵਿਕਾਸ ਦੇ ਕੰਮਾਂ ਬਾਰੇ ਜਾਣ ਕਰਵਾਇਆ ਗਿਆ ਅਤੇ ਹਲਕੇ ਦੇ ਹੋਰ ਵਿਕਾਸ ਕਾਰਜਾਂ ਸਬੰਧੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਭਲਾਈਪੁਰ ਨੇ ਸ੍ਰ. ਮਨਪ੍ਰੀਤ ਸਿੰਘ ਬਾਦਲ ਨੂੰ ਇਤਿਹਾਸਕ ਅਸ਼ਥਾਨ ਸ੍ਰੀ ਬਾਬਾ ਬਕਾਲਾ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਪਾਰਟੀ ਦੀਆਂ ਗਤੀ ਵਧੀਆਂ ਅਤੇ ਅਗਾਮੀ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ 'ਤੇ ਪੰਚਾਇਤੀ ਚੋਣਾਂ ਸਬੰਧੀ ਵਿਚਾਰ ਵਟਾਦਰਾਂ ਕੀਤਾ।

ਇਸ ਦੋਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੂੰ ਯਕੀਨ ਦੁਵਾਇਆ ਕਿ ਉਹ ਇਸ ਪਵਿੱਤਰ ਨਗਰੀ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਨਗੇ ਅਤੇ ਚੰਗੇ ਕਿਰਦਾਰ ਵਾਲੇ ਕਾਂਗਰਸੀ ਆਗੂਆਂ 'ਤੇ ਵਰਕਰਾਂ ਨੂੰ ਹਰ ਖੇਤਰ 'ਚ ਅੱਗੇ ਲਿਆਉਣ ਦੇ ਯਤਨ ਤੇਜ ਕਰਨਗੇ।

ਇਸ ਮੌਕੇ ਉਨ੍ਹਾਂ ਨਾਲ ਸੂਬਾ ਆਗੂ ਪਿੰਦਰਜੀਤ ਸਿੰਘ ਸਰਲੀ, ਹਰਪਾਲ ਸਿੰਘ ਜਲਾਲਾਬਾਦ, ਪ੍ਰਮਿੰਦਰ ਸਿੰਘ ਸਾਬਕਾ ਸਰਪੰਚ ਅਨਾਇਤਪੁਰ, ਹਰਜਿੰਦਰ ਸਿੰਘ ਜਿੰਦਾ ਰਾਮਪੁਰ ਨਾਗੋਕੇ ਮੌੜ੍ਹ, ਸਤਨਾਮ ਸਿੰਘ ਬਿੱਟੂ ਤੱਖਤੂਚੱਕ, ਸਮਸ਼ੇਰ ਸਿੰਘ ਖੋਜਕੀਪੁਰ ਸਾਬਕਾ ਡਾਇਰੈਕਟਰ ਮਿਲਕਫੈੱਡ, ਨਵ ਪੱਡਾ, ਗੁਰਕੰਵਲ ਸਿੰਘ ਮਾਨ ਰਈਆ ਪੀਏ ਵਿਧਾਇਕ ਆਦਿ ਹਲਕੇ ਦੇ ਆਗੂ ਹਾਜ਼ਰ ਸਨ।