ਪੰਜਾਬ ਨੂੰ ਗੁਆਂਢੀ ਸੂਬਿਆਂ ਬਰਾਬਰ ਪੈਕੇਜ ਉਦਯੋਗਿਕ ਪੈਕੇਜ ਦਿਤਾ ਜਾਵੇ : ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਬਾਹਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ............

Sunil Jakhar and other Congress leaders

ਗੁਰਦਾਸਪੁਰ : ਪੰਜਾਬ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਬਾਹਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ  ਸੁਨੀਲ ਜਾਖੜ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਿਰੁਧ ਰੋਸ ਵਿਖਾਵਾ ਕਰਦਿਆਂ ਸੂਬੇ ਨੂੰ ਉਦਯੋਗਿਕ ਵਿਕਾਸ ਲਈ ਪੈਕੇਜ ਦੇਣ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਸੁਨੀਲ ਜਾਖੜ ਨਾਲ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ, ਸ. ਗੁਰਜੀਤ ਸਿੰਘ ਔਜਲਾ ਅਤੇ ਸ. ਰਵਨੀਤ ਸਿੰਘ ਬਿੱਟੂ ਵੀ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਮੋਦੀ ਸਰਕਾਰ ਦੇ ਪੰਜਾਬ ਪ੍ਰਤੀ ਪੱਖਪਾਤੀ ਰਵੱਈਏ ਕਾਰਨ ਸੂਬੇ ਨੂੰ ਉਦਯੋਗਿਕ ਵਿਕਾਸ

ਲਈ ਗੁਆਂਢੀ ਸੂਬਿਆਂ ਦੇ ਬਰਾਬਰ ਮੌਕੇ ਨਹੀਂ ਮਿਲ ਰਹੇ ਹਨ। ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਨੂੰ ਦਿੱਤੇ ਵਿਸ਼ੇਸ ਦਰਜੇ ਕਾਰਨ ਪੰਜਾਬ ਵਿਚ ਸਨਅਤ ਲੱਗਣੀ ਕੇਵਲ ਬੰਦ ਹੀ ਨਹੀਂ ਹੋਈ ਸਗੋਂ ਪੰਜਾਬ ਵਿਚ ਪਹਿਲਾਂ ਤੋਂ ਲੱਗੀ ਸਨਅਤ ਵੀ ਇਸ ਕਾਰਨ ਗੁਆਂਢੀ ਸੂਬਿਆਂ ਵਿਚ ਪਲਾਇਨ ਕਰ ਰਹੀ ਹੈ। ਸ੍ਰੀ ਜਾਖੜ ਸਮੇਤ ਪੰਜਾਬ ਦੇ ਸੰਸਦ ਮੈਬਰਾਂ ਨੇ ਮੰਗ ਰੱਖੀ ਹੈ ਕਿ ਸਾਰੇ ਸੂਬਿਆਂ ਦਾ ਬਰਾਬਰ ਉਦਯੋਗਿਕ ਵਿਕਾਸ ਹੋਣਾ ਚਾਹੀਦਾ ਹੈ, ਇਸ ਲਈ ਪੰਜਾਬ ਨੂੰ ਵੀ ਗੁਆਂਢੀ ਸੂਬਿਆਂ ਦੀ ਤਰਜ਼ 'ਤੇ ਵਿਸ਼ੇਸ ਉਦਯੋਗਿਕ ਖੇਤਰ ਦਾ ਦਰਜਾ ਦਿੱਤਾ ਜਾਵੇ

ਤਾਂ ਜੋ ਪੰਜਾਬ ਤੋਂ ਸਨਅਤ ਦਾ ਪਲਾਇਨ ਰੁਕ ਸਕੇ ਅਤੇ ਪੰਜਾਬ ਵਿਚ ਨਵੇਂ ਉਦਯੋਗ ਲੱਗ ਸਕਣ। ਸ੍ਰੀ ਜਾਖੜ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਜਾਂਦੇ ਸਮੇਂ ਪੰਜਾਬ ਸਿਰ 31000 ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਗਈ ਸੀ, ਫਿਰ ਵੀ ਪੰਜਾਬ ਸਰਕਾਰ ਨੇ ਰਾਜ ਵਿਚ ਉਦਯੋਗਿਕ ਨੀਤੀ ਬਣਾ ਕੇ ਲਾਗੂ ਕੀਤੀ ਹੈ ਪਰ ਕੇਂਦਰ ਦੇ ਭੇਦਭਾਵ ਬੰਦ ਹੋਣ ਤੱਕ ਬਰਾਬਰ ਵਿਕਾਸ ਹੋਣਾ ਸੰਭਵ ਨਹੀਂ ਹੈ।