ਪ੍ਰਿੰਸੀਪਲ ਸੁਖਵਿੰਦਰ ਕੁਮਾਰ ਨੇ ਪਟਿਆਲਾ ਦੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਲਾਣਾ, ਜ਼ਿਲ੍ਹਾ ਪਟਿਆਲਾ ਸ੍ਰੀ ਸੁਖਵਿੰਦਰ ਕੁਮਾਰ ਨੂੰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵਜੋਂ ਤੈਨਾਤ ਕੀਤਾ ਗਿਆ ਹੈ।

Principal Sukhwinder Kumar

ਮੋਹਾਲੀ: ਪੰਜਾਬ ਸਰਕਾਰ ਸਿੱਖਿਆ ਵਿਭਾਗ (ਸਿੱਖਿਆ-4 ਸ਼ਾਖਾ) ਵੱਲੋਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਪੀ.ਈ.ਐੱਸ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ/ ਤੈਨਾਤੀਆਂ ਸਕੱਤਰ, ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਮਿਤੀ 07.08.2019 ਨੂੰ ਕੀਤੀਆਂ ਗਈਆਂ ਇਹਨਾਂ ਬਦਲੀਆਂ ਦੌਰਾਨ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਲਾਣਾ, ਜ਼ਿਲ੍ਹਾ ਪਟਿਆਲਾ ਸ੍ਰੀ ਸੁਖਵਿੰਦਰ ਕੁਮਾਰ (ਪੀ.ਈ.ਐੱਸ) ਨੂੰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਪਟਿਆਲਾ ਵਜੋਂ ਤੈਨਾਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਹ ਲਗਭਗ 2 ਸਾਲ 11 ਮਹੀਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਲਾਣਾ ਵਿਖੇ, ਬਤੌਰ ਪ੍ਰਿੰਸੀਪਲ ਨਿਯੁਕਤ ਸਨ। ਇਸ ਸੇਵਾ ਕਾਲ ਦੌਰਾਨ ਉਹਨਾਂ ਨੇ ਉਲਾਣਾ ਸਕੂਲ ਨੂੰ ਆਮ ਸਕੂਲ ਤੋਂ ਸੈਲਫ਼ ਮੇਡ ਸਮਾਰਟ ਸਰਕਾਰੀ ਸਕੂਲ ਬਣਾਇਆ। ਉਹਨਾਂ ਦੀਆਂ ਇਹਨਾਂ ਸੇਵਾਵਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਉਹਨਾਂ ਨੂੰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਲਗਾਇਆ ਗਿਆ ਹੈ।

ਉਹਨਾਂ ਨੂੰ ਹਾਜ਼ਰ ਕਰਵਾਉਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ.ਕੁਲਭੂਸ਼ਨ ਸਿੰਘ ਬਾਜਵਾ ਜੀ ਨੇ ਦੱਸਿਆ ਕਿ ਸੁਖਵਿੰਦਰ ਕੁਮਾਰ ਜੀ ਸਿੱਖਿਆ ਵਿਭਾਗ ਦੇ ਮਿਹਨਤੀ ਅਤੇ ਸੂਝਵਾਨ ਅਧਿਕਾਰੀ ਹਨ। ਸੁਖਵਿੰਦਰ ਕੁਮਾਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੇ ਆਪਣੀ ਇਸ ਤੈਨਾਤੀ ਲਈ ਸਕੱਤਰ, ਸਕੂਲ ਸਿੱਖਿਆ ਵਿਭਾਗ ਜੀ ਦਾ ਧੰਨਵਾਦ ਕੀਤਾ। ਉਹਨਾਂ ਸਿੱਖਿਆ ਵਿਭਾਗ ਦੇ ਬੁਲਾਰੇ ਨੂੰ ਦੱਸਿਆ ਕਿ ਉਹ ਆਪਣੇ ਇਸ ਅਹੁਦੇ ਉਪਰ ਪੂਰੀ ਇਮਾਨਦਾਰੀ ਅਤੇ ਲਗਨ ਨਾਲ਼ ਕੰਮ ਕਰਨਗੇ। ਇਸ ਮੌਕੇ ਪ੍ਰਿੰਸੀਪਲ ਤੋਤਾ ਸਿੰਘ ਚਹਿਲ, ਜ਼ਿਲ੍ਹਾ ਪਟਿਆਲਾ ਦੇ ਸਿੱਖਿਆ ਵਿਭਾਗ ਨਾਲ਼ ਸਬੰਧਿਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।