ਪੰਜਾਬ ਸਰਕਾਰ ਦੀ ਬਾਜਵਾ ਖਿਲਾਫ਼ ਵੱਡੀ ਕਾਰਵਾਈ, ਵਾਪਸ ਲਈ ਸੁਰੱਖਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਕਾਂਗਰਸ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਹਨਾਂ ਤੋਂ ਸੂਬੇ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ

Partap Singh Bajwa

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਨੇ ਕਾਂਗਰਸ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਹਨਾਂ ਤੋਂ ਸੂਬੇ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਜਿਸ ਤੋਂ ਪਤਾ ਲੱਗਿਆ ਹੈ ਕਿ ਉਹਨਾਂ ਨੂੰ ਅਸਲ ਵਿਚ ਕੋਈ ਖਤਰੇ ਦੀ ਧਾਰਨਾ ਨਹੀਂ ਸੀ ਅਤੇ ਉਹ ਕਿਸੇ ਵੀ ਸਥਿਤੀ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਿੱਧੀ ਕੇਂਦਰੀ ਸੁਰੱਖਿਆ ਪ੍ਰਾਪਤ ਕਰ ਰਹੇ ਸਨ। 

ਦੱਸ ਦਈਏ ਕਿ ਪੰਜਾਬ ਸਰਕਾਰ ਅਤੇ ਪ੍ਰਤਾਪ ਬਾਜਵਾ ਵਿਚਕਾਰ ਬੀਤੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਹਾਈਕਮਾਨ ਨੂੰ ਚਿੱਠੀ ਲਿਖ ਕੇ ਪ੍ਰਤਾਪ ਬਾਜਵਾ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਸੀ।

ਹੁਣ ਪ੍ਰਤਾਪ ਬਾਜਵਾ ਨੇ ਵੀ ਹਾਈਕਮਾਨ ਨੂੰ ਇਕ ਸਿਫ਼ਾਰਿਸ਼ ਕੀਤੀ ਹੈ, ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੇ 'ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਿਆਸੀ  ਹਾਲਾਤਾਂ ਬਾਰੇ ਸਥਿਤੀ ਜਾਣਨੀ ਹੈ ਤਾਂ ਸੀਐਲਪੀ ਦੀ ਮੀਟਿੰਗ ਦਿੱਲੀ ਬੁਲਾਈ ਜਾਵੇ ਅਤੇ ਵਿਧਾਇਕਾਂ ਦਾ ਇੰਟਰਵਿਊ ਲਿਆ ਜਾਵੇ, ਜਿਸ ਵਿਚ 99 % ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਹੋਣਗੇ'।