ਗੈਂਗਸਟਰ ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ ’ਚ ਇਕ ਗੈਂਗਸਟਰ ਗ੍ਰਿਫ਼ਤਾਰ, ਦੋਸ਼ੀਆਂ ਨੂੰ ਦਿੰਦਾ ਸੀ ਪਨਾਹ

ਏਜੰਸੀ

ਖ਼ਬਰਾਂ, ਪੰਜਾਬ

ਕੁੱਝ ਦਿਨ ਪਹਿਲਾਂ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ

One arrested in notorious gangster Rana Kandowalia's murder case

ਚੰਡੀਗੜ੍ਹ: ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਮਾਰੇ ਗਏ ਗੈਂਗਸਟਰ ਰਣਬੀਰ ਸਿੰਘ ਉਰਫ਼ ਰਾਣਾ ਕੰਧੋਵਾਲੀਆ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੇਰਾ ਬਾਬਾ ਨਾਨਕ, ਪਿੰਡ ਸ਼ੁਕਰਪੁਰ ਦਾ ਰਹਿਣਾ ਵਾਲਾ ਹੈ। ਪੁਲਿਸ ਹੁਣ ਤੱਕ ਇਸ ਮਾਮਲੇ ਵਿਚ 10 ਲੋਕਾਂ ਨੂੰ ਵੀ ਰਾਊਂਡਅਪ ਕਰ ਚੁੱਕੀ ਹੈ।

ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਮਜੀਠਾ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਨਿਤਿਨ ਸ਼ਰਮਾ ਉਰਫ਼ ਸੌਰਵ ਕਤਲ ਦੇ ਮੁੱਖ ਦੋਸ਼ੀਆਂ ਨੂੰ ਪਨਾਹ ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਜੀਠਾ ਰੋਡ ’ਤੇ ਇਕ ਨਿੱਜੀ ਹਸਪਤਾਲ ’ਚ ਅਪਣੀ ਪਤਨੀ ਦਾ ਹਾਲ ਚਾਲ ਪੁੱਛਣ ਗਿਆ ਸੀ ਉਸ ਸਮੇਂ ਹੀ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਇਸ ਮਾਮਲੇ ਵਿਚ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਨਿਤਿਨ ਸ਼ਰਮਾ ਨੇ ਦੱਸਿਆ ਕਿ 3 ਜੁਲਾਈ 2021 ਨੂੰ ਉਹ ਤੇ ਸੁਖਰਾਜ ਮੱਲੀ ਰਾਕੇਸ਼ ਢਾਬੇ 'ਤੇ ਸਨ, ਜਿਸ ਦੌਰਾਨ ਉਸ ਨੂੰ ਗੈਂਗਸਟਰ ਮਨਦੀਪ ਤੂਫਾਨ, ਜੋ ਕਿ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ ਉਸ ਦਾ ਫੋਨ ਆਇਆ ਅਤੇ ਉਸ ਨੇ ਰਾਣਾ ਕੰਧੋਵਾਲੀਆ ਨੂੰ ਕਤਲ ਕਰਨ ਬਾਰੇ ਜਾਣਕਾਰੀ ਦਿੱਤੀ। ਉਸ ਨੇ ਸਾਥੀ ਹੈਪੀ ਸ਼ਾਹ ਦੇ ਗੋਲੀ ਲੱਗਣ ਬਾਰੇ ਵੀ ਦੱਸਿਆ ਅਤੇ ਪਨਾਹ ਮੰਗੀ, ਜਿਸ 'ਤੇ ਸੁਖਰਾਜ ਮੱਲੀ ਨੇ ਲਾਡੀ ਡੇਅਰੀਵਾਲਾ, ਪ੍ਰਭਜੋਤ ਚੱਠਾ ਅਤੇ ਜਗਤਾਰ ਸਿੰਘ ਨੂੰ ਦੱਸਿਆ।

ਉਪਰੰਤ ਉੁਨ੍ਹਾਂ ਨੇ ਇਕੱਠੇ ਹੋ ਕੇ ਬਟਾਲਾ ਰੋਡ ਤੋਂ ਜਗਰੋਸ਼ਨ ਹੁੰਦਲ ਤੇ ਹੈਪੀ ਸ਼ਾਹ ਨੂੰ ਪ੍ਰਭਜੋਤ ਨੇ ਆਪਣੀ ਕਾਰ ਵਿੱਚ ਬਿਠਾ ਲਿਆ। ਕਥਿਤ ਦੋਸ਼ੀ ਨੇ ਦੱਸਿਆ ਕਿ ਉਪਰੰਤ ਉਨ੍ਹਾਂ ਨੇ ਹੈਪੀ ਦਾ ਜੌਹਲ ਹਸਪਤਾਲ ਬਟਾਲਾ ਵਿਖੇ ਇਲਾਜ ਕਰਵਾਇਆ ਅਤੇ ਦੋਸ਼ੀਆਂ ਨੂੰ ਸ਼ਹਿਰ ਵਿਚੋਂ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕੀਤੀ। ਪੁਲਿਸ ਅਨੁਸਾਰ ਕਥਿਤ ਦੋਸ਼ੀ ਨਿਤਿਨ ਸ਼ਰਮਾ ਤੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਵੀ ਸੁਰਾਗ ਮਿਲਣ ਦੀ ਸੰਭਾਵਨਾ ਹੈ।