ਤਰਨਤਾਰਨ: ਭਿਆਨਕ ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਰਨ ਵਾਲੇ ਚਾਰੋਂ ਨੌਜਵਾਨਾਂ ਦੀ ਉਮਰ 20 ਤੋਂ 30 ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ’ਚੋਂ ਇਕ ਨੌਜਵਾਨ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

Tarn Taran: 4 youths killed in a horrific road accident

ਤਰਨਤਾਰਨ (ਅਜੀਤ ਘਰਿਆਲਾ)- ਤਰਨਤਾਰਨ ਜ਼ਿਲ੍ਹੇ ਦੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਧੀਨ ਆਉਂਦੇ ਪਿੰਡ ਕਦ ਗਿਲ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਕਦ ਗਿਲ ਵਿਖੇ ਦੋ ਕਾਰਾਂ ਦਰਮਿਆਨ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਚਾਰ ਨੌਜਵਾਨਾਂ ਦੀ ਮੌਤ ਹੋਣ ਦੀ ਵੀ ਸੂਚਨਾ ਮਿਲੀ ਹੈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪੁਲਸ ਪਹੁੰਚੀ ਅਤੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਮੁਤਾਬਕ ਵਰਨਾ ਕਾਰ ’ਚ ਸਵਾਰ 5 ਨੌਜਵਾਨ ਅੰਮ੍ਰਿਤਸਰ ਤੋਂ ਗੁਰਦੁਆਰਾ ਸ੍ਰੀ ਸ਼ਹੀਦਾਂ ਸਾਬ੍ਹ ਤੋਂ ਮੱਥਾ ਟੇਕ ਕੇ ਤਰਨਤਾਰਨ ਵਿਖੇ ਜਾ ਰਹੇ ਹਨ ਕਿ ਇਸੇ ਦੌਰਾਨ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਅਧੀਨ ਆਉਂਦੇ ਪਿੰਡ ਕਦ ਗਿਲ ਵਿਖੇ ਵਰਨਾ ਕਾਰ ਦੀ ਦੂਜੀ ਵੈਨਿਊ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅਰਸ਼ਦੀਪ ਨਾਂ ਦਾ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮਰਨ ਵਾਲੇ ਚਾਰੋਂ ਨੌਜਵਾਨਾਂ ਦੀ ਉਮਰ 20 ਤੋਂ 30 ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ’ਚੋਂ ਇਕ ਨੌਜਵਾਨ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

ਹਾਦਸੇ ਦਾ ਸ਼ਿਕਾਰ ਹੋਇਆ ਚਾਰ ਮਹੀਨੇ ਪਹਿਲਾਂ ਵਿਆਇਆ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਵਰਨਾ ਕਾਰ ’ਚ ਸਵਾਰ ਪੰਜੋਂ ਨੌਜਵਾਨ ਪਿੰਡ ਵਰਾਨਾ ਦੇ ਰਹਿਣ ਵਾਲੇ ਸਨ। ਦੂਜੀ ਵੈਨਿਊ ਕਾਰ ’ਚ ਸਵਾਰ ਦੋ ਨੌਜਵਾਨ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਨੌਜਵਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
ਫ਼ੋਟੋ : ਤਰਨਤਾਰਨ ਐਕਸੀਡੈਂਟ