ਪੰਜਾਬ ਸਰਕਾਰ ਨੇ ਚਾਰ ਕਿਸਾਨਾਂ ਦੇ ਪਰਵਾਰਾਂ ਨੂੰ ਦਿਤੀ 20 ਲੱਖ ਦੀ ਵਿੱਤੀ ਮਦਦ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਚਾਰ ਕਿਸਾਨਾਂ ਦੇ ਪਰਵਾਰਾਂ ਨੂੰ ਦਿਤੀ 20 ਲੱਖ ਦੀ ਵਿੱਤੀ ਮਦਦ

image

ਮਾਲੇਰਕੋਟਲਾ, 7 ਅਗੱਸਤ (ਇਸਮਾਇਲ ਏਸ਼ੀਆ) :  ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦੀ ਹਾਸਲ ਕਰਨ ਵਾਲੇ ਪਰਿਵਾਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰਕੇ ਕਿਸਾਨ ਅਤੇ ਲੋਕ ਪੱਖੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ । ਪਿਛਲੀਆਂ ਸਰਕਾਰਾਂ ਨੇ ਕੇਵਲ ਵਾਅਦੇ ਹੀ ਕੀਤੇ ਸਨ, ਲੇਕਿਨ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਕੇ ਇਤਿਹਾਸ ਰਚਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਕੀਤਾ। 
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਕਿਸਾਨ ਸ੍ਰੀ ਜਗਤਾਰ ਸਿੰਘ ਉਰਫ਼ ਭੋਲਾ ਪੁੱਤਰ ਸ੍ਰੀ ਸਾਧੂ ਸਿੰਘ ਵਾਸੀ ਰਾਏਪੁਰ , ਰਣਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਭੱਟੀਆਂ ਖ਼ੁਰਦ ਤਹਿਸੀਲ ਅਮਰਗੜ੍ਹ, ਹਰਬੰਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਭੋਗੀਵਾਲ ਅਤੇ ਬਲਵੰਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਪਿੰਡ ਬਨਭੋਰਾ ਦੇ ਸ਼ਹੀਦੀ ਹਾਸਲ ਕਰਨ ਵਾਲੇ ਪਰਿਵਾਰਾਂ ਦੇ ਕਾਨੂੰਨੀ ਵਾਰਸਾਂ ਨੂੰ ਪੰਜਾਬ ਸਰਕਾਰ ਨੇ 05-05 ਲੱਖ ਰੁਪਏ, ਕੁਲ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਕੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਹੈ। 
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ  ਨੈਤਿਕ ਫ਼ਰਜ਼ ਬਣਦਾ ਹੈ ।  ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦੀ ਹਾਸਲ ਕਰਨ ਵਾਲੇ ਪਰਿਵਾਰਾਂ ਦੀ ਸਮੇਂ ਸਿਰ ਮਦਦ ਕਰਕੇ ਆਪਣੀ ਜ਼ਿੰਮੇਵਾਰ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। 
ਉਨ੍ਹਾਂ ਹੋਰ ਕਿਹਾ ਕਿ ਕਿਸਾਨੀ ਨੂੰ ਖੇਤੀ ਸੰਕਟ ਵਿਚੋਂ ਕੱਢਣ ਲਈ ਸੂਬਾ ਸਰਕਾਰ ਉਪਰਾਲੇ ਕਰ ਰਹੀ ਹੈ । ਰਵਾਇਤੀ ਫ਼ਸਲਾਂ ਦੇ ਚੱਕਰ ਤੋਂ ਛੁਟਕਾਰਾ ਦਿਵਾਉਣ ਅਤੇ ਖੇਤੀ ਦੀ ਕਾਸ਼ਤ ਮੁੱਲ ਘਟਾਉਣ ਲਈ ਝੋਨੇ ਦੀ ਡੀ.ਐਸ.ਆਰ ਵਿਧੀ ਨਾਲ ਬਿਜਾਈ ਨੂੰ ਪ੍ਰੋਤਸਾਹਿਤ ਕਰਨ ਦੇ ਨਾਲ ਨਾਲ ਮੂੰਗੀ ਵਰਗੀ ਫ਼ਸਲ ਦਾ ਸਮਰਥਨ ਮੁੱਲ (ਐਮ.ਐਸ.ਪੀ) ਤਹਿ ਕਰਕੇ ਕਿਸਾਨ ਦੇ ਹਿੱਤਾਂ ਦੀ ਪੂਰਤੀ ਕਰਨ ਵਾਲੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। 
ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਸਰਕਾਰ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਪੂਰਤੀ ਕਰਨ ਲਈ ਵਚਨਬੱਧ ਹੈ ਉਨ੍ਹਾਂ ਨਾਲ ਕੀਤਾ ਹਰੇਕ ਵਾਅਦਾ ਸਮੇਂ ਰਹਿੰਦੇ ਪੂਰਾ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
6