ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ’ਚ ਤਿੰਨ ਨਵੇਂ ਮੈਂਬਰਾਂ ਨੇ ਸ਼ਮੂਲੀਅਤ ਕੀਤੀ

ਏਜੰਸੀ

ਖ਼ਬਰਾਂ, ਪੰਜਾਬ

ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ’ਚ ਤਿੰਨ ਨਵੇਂ ਮੈਂਬਰਾਂ ਨੇ ਸ਼ਮੂਲੀਅਤ ਕੀਤੀ

image

ਸੁਨਾਮ, 7 ਅਗੱਸਤ (ਭਗਵੰਤ ਸਿੰਘ ਚੰਦੜ, ਅਜੈਬ ਸਿੰਘ ਮੋਰਾਂਵਾਲੀ) : ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਤਹਿਸੀਲ ਕੰਪਲੈਕਸ ਸੁਨਾਮ ਵਿਖੇ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਵਰਗੀ ਸੰਤੋਸ਼ ਕੁਮਾਰ ਸਾਬਕਾ ਪ੍ਰਿੰਸੀਪਲ ਅਤੇ ਦਰਸ਼ਨ ਸਿੰਘ ਬਿਜਲੀ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਵਿਚ ਤਿੰਨ ਨਵੇਂ ਮੈਂਬਰਾਂ ਤਿਰਲੋਚਨ ਸਿੰਘ ਬਰਾੜ, ਕ੍ਰਿਪਾਲ ਸਿੰਘ, ਪਿਆਰਾ ਸਿੰਘ ਸਿੱਖਿਆ ਵਿਭਾਗ ਨੇ ਐਸੋਸੀਏਸ਼ਨ ਦੀ ਮੈਂਬਰਸ਼ਿਪ ਹਾਸਲ ਕਰ ਕੇ ਨਵੇਂ ਮੈਂਬਰ ਬਣੇ।
 ਮੀਟਿੰਗ ’ਚ ਹਾਜ਼ਰ ਆਗੂਆਂ ਨੇ ਤਿੰਨਾਂ ਸਾਥੀਆਂ ਦਾ ਹਾਰ ਪਾਕੇ ਸਵਾਗਤ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੀਤ ਸਿੰਘ ਬੰਗਾ ਜਨਰਲ ਸਕੱਤਰ,ਅਤੇ ਬਿਰਛ ਲਾਲ ਧੀਮਾਨ ਨੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਚਾਨਣਾ ਪਾਇਆ ਅਤੇ ਸਰਕਾਰ ਨਾਲ ਪੈਨਸ਼ਨਰ ਜੁਆਇੰਟ ਫਰੰਟ ਦੀ ਹੋਈ ਮੀਟਿੰਗ ਬਾਰੇਵੀ ਮੀਟਿੰਗ ’ਚ ਹਾਜ਼ਰ ਮੈਂਬਰਾਨ ਨੂੰ ਜਾਣਕਾਰੀ ਦਿਤੀ।
 ਬੈਂਕਾਂ ਦੇ ਅਧਿਕਾਰੀਆਂ ਨਾਲ ਮਿਲਕੇ ਹੱਲ ਕਰਵਾਏ ਅਤੇ ਕਰਵਾਏ ਜਾ ਰਹੇ ਕੰਮਾਂ ਬਾਰੇ ਪੈਨਸ਼ਨਰਾਂ ਨੂੰ ਜਾਣਕਾਰੀ ਦਿਤੀ ਤੇ ਦਰਸ਼ਨ ਸਿੰਘ ਮੱਟੂ, ਅੰਗਰੇਜ਼ ਸਿੰਘ ਚੀਮਾਂ, ਬਲਵਿੰਦਰ ਸਿੰਘ ਜਿਲੇਦਾਰ, ਕੇਹਰ ਸਿੰਘ ਜੋਸ਼ਨ ਨੇ ਪੈਨਸ਼ਨਰਾਂ ਦੇ ਮਸਲਿਆਂ ਦੇ ਨਾਲ ਨਾਲ ਸਥਾਨਕ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੇ ਮਸਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਨੇ ਮਤਾ ਪਾਸ ਕਰਕੇ ਸਰਕਾਰ ਤੋਂ ਅਵਾਰਾ ਪਸ਼ੂਆਂ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ। 
ਸਵਰਗੀ ਸੰਤੋਸ਼ ਕੁਮਾਰ ਪ੍ਰਿੰਸੀਪਲ ਵੀ ਅਵਾਰਾ ਪਸ਼ੂ ਦੀ ਟੱਕਰ ਮਾਰਨ ਕਾਰਨ ਹੀ ਜਾਨ ਗਵਾ ਗਏ। ਐਸ ਡੀ ਐਮ ਸੁਨਾਮ ਨੂੰ ਇਸ ਸਬੰਧੀ ਮੈਮੋਰੰਡਮ ਦੇਣ ਦਾ ਫ਼ੈਸਲਾ ਕੀਤਾ ਗਿਆ।
ਫੋਟੋ 7-14