ਅੰਮ੍ਰਿਤਸਰ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ

photo

 

 ਅੰਮ੍ਰਿਤਸਰ :  ਅੰਮ੍ਰਿਤਸਰ ਦੇ ਪਿੰਡ ਸੈਦੁਕੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ 23 ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਜਸਪਾਲ ਸਿੰਘ ਪਾਲੀ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ।  ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਦੌਰਾਨ ਮੌਕੇ ’ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਹਾਦਸੇ ਦਾ ਕਾਰਨਾਂ ਦਾ ਹਜੇ ਤੱਕ ਪਤਾ ਨਹੀਂ ਲੱਗ ਸਕਿਆ।