ਮੀਤ ਹੇਅਰ ਵਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤਕ ਸੱਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ

Meet Hayer directs to complete all operations of starting commercial mining sites by September 20

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ  ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿਤੇ ਹਨ।

ਇਹ ਵੀ ਪੜ੍ਹੋ: ਲਾਲ ਕਿਲ੍ਹੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਦੌਰਾਨ ਮੌਜੂਦ ਰਹਿਣਗੇ ਅਮਰੀਕੀ ਸੰਸਦ ਮੈਂਬਰ

ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 40 ਕਲੱਸਟਰਾਂ ਦੀ ਨਿਲਾਮੀ ਵਿਚੋਂ ਹੁਣ ਤਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ : ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਕੀ ਮੁਕਾਬਲਾ 30 ਸਤੰਬਰ ਨੂੰ 

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਹੁਣ ਤਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ।

ਇਹ ਵੀ ਪੜ੍ਹੋ: ਸਤੰਬਰ 'ਚ ਕੈਨਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਵਾਪਸੀ ਦੇ ਨੋਟਿਸ ਜਾਰੀ

ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ

ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿਚੋਂ ਚੈਕ ਪੋਸਟਾਂ ਉਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰ ਐਚ.ਐਸ.ਮਹਿੰਦੀਰੱਤਾ ਤੋਂ ਇਲਾਵਾ ਐਸ.ਈਜ਼ ਤੇ ਸਮੂਹ ਜ਼ਿਲਿਆਂ ਦੇ ਐਕਸੀਅਨ ਹਾਜ਼ਰ ਸਨ।