ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈ.ਆਈ.ਟੀ.ਐਮ. ਚੇਨਈ 2023 ਵਿਚ ਪਾਈਆਂ ਧੁੰਮਾਂ

ਏਜੰਸੀ

ਖ਼ਬਰਾਂ, ਪੰਜਾਬ

ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ

Punjabi News

 
ਚੰਡੀਗੜ੍ਹ, 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈ.ਆਈ.ਟੀ.ਐਮ.) ਈਵੈਂਟ ਵਿਚ ਭਾਗ ਲਿਆ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਕਾਬੂ ਕੀਤਾ ਸਰਕਾਰੀ ਹਸਪਤਾਲ ਵਿਖੇ ਤੈਨਾਤ ਅਟੈਂਡੈਂਟ ਇਮਰਾਨ 

ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਰਾਖੀ ਗੁਪਤਾ ਭੰਡਾਰੀ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੇ ਦਸਿਆ ਕਿ ਇਸ ਸਾਲ ਚੇਨਈ ਵਿਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈ.ਆਈ.ਟੀ.ਐਮ.) ਵਿਚ ਪੰਜਾਬ ਸੈਰ ਸਪਾਟਾ ਉਮੀਦਾਂ ਤੋਂ ਕਿਤੇ ਵੱਧ ਰਿਹਾ ਹੈ। ਉਕਤ ਵਪਾਰਕ ਮੇਲੇ ਨੇ ਤਾਮਿਲਨਾਡੂ ਅਤੇ ਇਸ ਤੋਂ ਬਾਹਰ ਦੇ ਸੈਰ-ਸਪਾਟਾ ਉਦਯੋਗ ਲਈ ਪੰਜਾਬ ਦੇ ਪ੍ਰਦਰਸ਼ਕਾਂ ਨਾਲ ਜੁੜਨ, ਸਬੰਧ ਸਥਾਪਤ ਕਰਨ ਅਤੇ ਵਪਾਰ ਕਰਨ ਲਈ ਇਕ ਸ਼ਾਨਦਾਰ ਮੰਚ ਪੇਸ਼ ਕੀਤਾ।

ਆਈ.ਆਈ.ਟੀ.ਐਮ. ਚੇਨਈ  ਦੌਰਾਨ, ਪੰਜਾਬ ਟੂਰਿਜ਼ਮ ਨੇ ਪੰਜਾਬ ਦੇ ਵੱਖ-ਵੱਖ ਭਾਈਵਾਲਾਂ ਦੇ ਇਕ ਵਫ਼ਦ ਨਾਲ ਅਪਣੀ ਮਜ਼ਬੂਤ ਮੌਜੂਦਗੀ ਦਰਸਾਈ। ਵਫ਼ਦ ਵਿਚ ਹੋਟਲ ਉਦਯੋਗ, ਟਰੈਵਲ ਅਤੇ ਟੂਰ ਆਪਰੇਟਰ ਅਤੇ ਸੂਬੇ ਵਲੋਂ ਰਜਿਸਟਰਡ ਬੈੱਡ ਐਂਡ ਬ੍ਰੇਕਫਾਸਟ ਅਤੇ ਫਾਰਮ ਹਾਊਸਜ਼ ਇਕਾਈਆਂ ਦੇ ਨੁਮਾਇੰਦੇ ਸ਼ਾਮਲ ਸਨ।

ਇਹ ਵੀ ਪੜ੍ਹੋ : ਰੋਹਤਕ ਵਿਚ ਫ਼ੌਜੀ ਜਵਾਨ ਦਾ ਗੋਲੀ ਮਾਰ ਕੇ ਕਤਲ 

ਸਮਾਗਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਰਾਖੀ ਗੁਪਤਾ ਭੰਡਾਰੀ ਵਲੋਂ ਕੀਤੇ ਗਏ ਇਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ, ਜਿਸ ਵਿਚ ਭਾਰਤ ਦੇ ਵੱਖ ਵੱਖ ਰਾਜਾਂ ਦੇ ਕਈ ਸੀਨੀਅਰ ਸੈਰ-ਸਪਾਟਾ ਅਧਿਕਾਰੀ, ਟਰੈਵਲ ਟਰੇਡ ਐਸੋਸੀਏਸ਼ਨਾਂ ਦੇ ਮੁਖੀ ਅਤੇ ਮੀਡੀਆ ਦੇ ਮੈਂਬਰ ਆਦਿ ਸ਼ਾਮਲ ਸਨ। 

ਵਫ਼ਦ ਨੇ ਪੰਜਾਬ ਟੂਰਿਜ਼ਮ ਸਟਾਲ ਪਵੇਲੀਅਨ ਦਾ ਵੀ ਦੌਰਾ ਕੀਤਾ, ਜਿਥੇ ਉਨ੍ਹਾਂ ਨੂੰ ਪੰਜਾਬ ਦੇ ਸੈਰ- ਸਪਾਟੇ ਦੀਆਂ ਪੇਸ਼ਕਸ਼ਾਂ ਬਾਰੇ ਵਿਆਪਕ ਜਾਣਕਾਰੀ ਦਿਤੀ ਗਈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਦੇ ਡਾਇਰੈਕਟਰ ਅਮ੍ਰਿਤ ਸਿੰਘ ਨੇ ਹਾਲ ਹੀ ਵਿਚ ਸ਼ੁਰੂ ਕੀਤੀਆਂ ਐਡਵੈਂਚਰ ਅਤੇ ਵਾਟਰ ਟੂਰਿਜ਼ਮ ਪਾਲਿਸੀਆਂ ਬਾਰੇ ਜਾਣਕਾਰੀ ਦਿਤੀ ਅਤੇ ਆਉਣ ਵਾਲੇ ਪੰਜਾਬ ਇਨਵੈਸਟਰਜ਼ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਲਈ ਸਮੁੱਚੇ ਟਰੈਵਲ ਭਾਈਚਾਰੇ ਨੂੰ ਸੱਦਾ ਦਿਤਾ।