Amritsar News : ਅੰਮ੍ਰਿਤਸਰ ਪੁਲਿਸ ਨੇ ’ਚ ਗਰਮਖਿਆਲੀ ਨਾਅਰੇ ਲਿਖਣ ਦਾ ਮਾਮਲਾ 24 ਘੰਟਿਆਂ 'ਚ ਸੁਲਝਾਇਆ
Amritsar News : ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, ਦੋਸ਼ੀਆਂ ’ਚ ਇਕ ਨਾਬਾਲਗ ਵੀ ਸ਼ਾਮਲ, ਵਿਦੇਸ਼ 'ਚ ਰਹਿੰਦੇ ਸ਼ਮਸ਼ੇਰ ਸਿੰਘ ਸ਼ੇਰਾ ਮਾਨ ਦੇ ਸੰਪਰਕ 'ਚ ਸਨ ਮੁਲਜ਼ਮ
Amritsar News in Punjabi : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋ ਵੱਡੀ ਸਫਲਤਾ ਪ੍ਰਾਪਤ ਕਰਦਿਆਂ, 6-7 ਅਗਸਤ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ਤੇ ਹੋਏ ਖਾਲਿਸਤਾਨ ਪੱਖੀ ਗ੍ਰਾਫਿਟੀ ਮਾਮਲੇ ਦਾ ਪਰਦਾਫਾਸ਼ ਕਰਦੇ ਹੋਏ, ਬਟਾਲਾ ਦੇ ਦਰਗਾਬਾਦ ਪਿੰਡ ਦੇ ਰਹਿਣ ਵਾਲੇ ਇੱਕ ਨਾਬਾਲਗ ਸਮੇਤ ਦੋ ਦੋਸ਼ੀਆਂ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜੀਪੀਐਸ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਵਿਦੇਸ਼ ਵਿੱਚ ਰਹਿੰਦੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸਨੇ ਉਨ੍ਹਾਂ ਨੂੰ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਲਈ ਕਿਹਾ ਸੀ। ਦੋਸ਼ੀਆਂ ਨੇ ਸਨੈਪਚੈਟ ਰਾਹੀਂ ਨਿਰਦੇਸ਼ ਅਤੇ ਡਿਜ਼ਾਈਨ ਪ੍ਰਾਪਤ ਕਰਨ ਤੋਂ ਬਾਅਦ ਗ੍ਰੈਫਿਟੀ ਕੀਤੀ, ਪਰ ਕੀਤੇ ਵਾਇਦੇ ਮੁਤਾਬਿਕ ਉਹਨਾਂ ਨੂੰ ਭੁਗਤਾਨ ਨਹੀਂ ਕੀਤਾ ਗਿਆ। ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।
(For more news apart from Amritsar Police solves case of writing extremist slogans within 24 hours News in Punjabi, stay tuned to Rozana Spokesman)