ਪੰਜਾਬ ਰੋਡਵੇਜ਼, PRTC ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

13 ਅਗਸਤ ਤੱਕ ਮੁਲਤਵੀ ਕੀਤੀ ਹੜਤਾਲ

Bus employees strike: Government buses hit by traffic jam on Raksha Bandhan festival

Bus employees strike: ਪੰਜਾਬ ਰੋਡਵੇਜ਼ (Punjab Roadways) ਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਬੱਸਾਂ ਮੁੜ ਸ਼ੁਰੂ ਹੋ ਗਈਆ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਅਲਟੀਮੇਟਮ ਮੁਤਾਬਕ ਸ਼ੁੱਕਰਵਾਰ ਬਾਅਦ ਦੁਪਹਿਰ ਪਨਬਸ ਤੇ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਸੀ। ਪੰਜਾਬ ਰੋਡਵੇਜ਼ ਦੇ ਸਾਰੇ 27 ਡਿਪੂਆਂ 'ਚ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ (Punjab Govt) ਨੂੰ ਅੱਜ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਲਈ ਕੱਢਿਆ ਜਾਣ ਵਾਲਾ ਟੈਂਡਰ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵਜੋਂ ਬੱਸਾਂ ਬੱਸ ਅੱਡਿਆਂ ਵਿਚ ਰੋਕ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।

ਕੱਚੇ ਮੁਲਾਜ਼ਮਾਂ ਨੇ ਕਿਹਾ ਹੈ ਕਿ ਇਹ ਚੱਕਾ ਜਾਮ ਉਦੋਂ ਹੀ ਖੋਲ੍ਹਿਆ ਜਾਵੇਗਾ ਜਦੋਂ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਦਾ ਟੈਂਡਰ ਰੱਦ ਕਰਨ ਤੇ ਉਨ੍ਹਾਂ ਨਾਲ 1 ਸਾਲ 1 ਮਹੀਨੇ ਪਹਿਲਾਂ ਕੀਤੇ ਗਏ ਵਾਅਦੇ ਮੁਤਾਬਕ ਮੁੱਖ 7 ਮੰਗਾਂ ਮੰਨਣ ਲਈ ਪੱਤਰ ਜਾਰੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਗੇਟ ਰੈਲੀਆ ਬਾਰੇ ਟਰਾਂਸਪੋਰਟ ਵਿਭਾਗ ਤੇ ਪੰਜਾਬ ਸਰਕਾਰ ਨੂੰ ਨੋਟਿਸ ਦੇ ਦਿੱਤਾ ਹੈ। ਰੇਸ਼ਮ ਸਿੰਘ ਨੇ ਕਿਹਾ ਸਰਕਾਰ ਨੇ ਜਾਣਬੁੱਝ ਕੇ ਟੈਂਡਰ ਲਾਉਣ ਲਈ ਰੱਖੜੀ ਦਾ ਤਿਉਹਾਰ ਚੁਣਿਆ ਹੈ। ਇਸ ਨਾਲ ਚੱਕਾ ਜਾਮ ਹੋਣ ’ਤੇ ਰੱਖੜੀ ਬੰਨ੍ਹਣ ਵਾਲੀਆ ਭੈਣਾਂ ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।