ਅਕਾਲੀ-ਭਾਜਪਾ ਵਫ਼ਦ ਨੇ ਰਾਜ ਚੋਣ ਕਮਿਸ਼ਨ ਨੂੰ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਕਿਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਅੱਜ ਰਾਜ ਚੋਣ ਕਮਿਸ਼ਨ ਨੂੰ  ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਾਸਤੇ

Bikramjit Majithia and Daljit Singh Cheema

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਅੱਜ ਰਾਜ ਚੋਣ ਕਮਿਸ਼ਨ ਨੂੰ  ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਾਸਤੇ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈਆਂ ਸਾਰੀਆਂ ਹਿੰਸਾ ਦੀ ਘਟਨਾਵਾਂ ਦੀ ਤੁਰੰਤ ਉੱਚ ਪੱਧਰੀ ਜਾਂਚ ਦਾ ਹੁਕਮ ਦੇਣ ਲਈ ਆਖਿਆ ਹੈ ਅਤੇ ਇਸ ਤੋਂ ਇਲਾਵਾ ਚੋਣਾਂ ਨੂੰ 'ਸੁਤੰਤਰ ਅਤੇ ਨਿਰਪੱਖ' ਤਰੀਕੇ ਨਾਲ ਕਰਵਾਉਣ ਲਈ ਨੀਮ ਫੌਜੀ ਦਸਤੇ ਤਾਇਨਾਤ ਕਰਨ ਦੀ ਵੀ ਮੰਗ ਕੀਤੀ ਹੈ।

ਜਿਹੜੇ ਆਪਣੇ ਫਰਜ਼ਾਂ ਤੋਂ ਕੁਤਾਹੀ ਕਰਦਿਆਂ ਉਸ ਸਮੇਂ ਮੂਕ ਦਰਸ਼ਕ ਬਣੇ ਰਹੇ ਜਦੋਂ ਕਾਂਗਰਸੀ ਗੁੰਡਿਆਂ ਨੇ ਰੱਜ ਕੇ ਹਿੰਸਾ ਕੀਤੀ ਅਤੇ ਗੋਲੀਆਂ ਚਲਾਈਆਂ ਸਨ। ਉਹਨਾਂ ਨੇ ਐਸਈਸੀ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡਿਓਗ੍ਰਾਫੀ ਬਣਾਏ ਜਾਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ ਜਾਂ ਉਮੀਦਵਾਰਾਂ ਨੂੰ ਇਸ ਦੀ ਆਗਿਆ ਦੇਣ ਲਈ ਆਖਿਆ।

ਡਾਕਟਰ ਦਲਜੀਤ ਚੀਮਾ ਨੇ ਚੋਣ ਕਮਿਸ਼ਨਰ ਨੂੰ ਦੱਸਿਆ ਕਿ ਜੇਕਰ ਇਹ ਸਾਰੇ ਕਦਮ ਨਾ ਚੁੱਕੇ ਗਏ ਤਾਂ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣਾ ਅਸੰਭਵ ਹੋਵੇਗਾ। ਉਹਨਾਂ ਕਿਹਾ ਕਿ ਪਹਿਲਾਂ ਤੋਂ ਹੀ ਖਰਾਬ ਹੋ ਚੁੱਕਿਆ ਮਾਹੌਲ ਹੋਰ ਮਾੜਾ ਹੋ ਸਕਦਾ ਹੈ ਅਤੇ ਚੋਣਾਂ ਦੌਰਾਨ ਵੱਡੀ ਪੱਧਰ ਉੱਤੇ ਖੂਨ ਖਰਾਬਾ ਹੋਣ ਦਾ ਵੀ ਡਰ ਹੈ।ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਖੋਹ ਕੇ ਪਾੜਣ, ਤਰਨ ਤਾਰਨ ਅਤੇ ਪੱਟੀ ਵਿਚ ਵਾਪਰੀਆਂ ਘਟਨਾਵਾਂ ਸਮੇਤ ਹਿੰਸਾ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਬਾਰੇ ਰਾਜ ਚੋਣ ਕਮਿਸ਼ਨ ਨੂੰ ਇੱਕ ਮੰਗ ਪੱਤਰ ਦੇਣ ਮਗਰੋਂ ਡਾਕਟਰ ਚੀਮਾ ਨੇ ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। 

ਪ੍ਰਬੰਧਕੀ ਕੰਪਲੈਕਸਾਂ ਦੇ ਦਰਵਾਜ਼ੇ ਬੰਦ ਕਰਕੇ ਵਿਰੋਧੀ ਉਮੀਦਵਾਰਾਂ ਨੂੰ ਅੰਦਰ ਦਾਖ਼ਲ ਨਾ ਹੋਣ ਦੇਣਾ, ਵਿਰੋਧੀ ਉਮੀਦਵਾਰਾਂ ਉੱਤੇ ਗੋਲੀਆਂ ਚਲਾਉਣਾ ਅਤੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਐਨਓਸੀ ਜਾਰੀ ਕਰਨ ਤੋਂ ਰੋਕਣ ਲਈ ਸਿਵਲ ਅਧਿਕਾਰੀਆਂ ਉੱਤੇ ਦਬਾਅ ਪਾਉਣਾ ਆਦਿ ਘਟਨਾਵਾਂ ਨੇ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਵਫ਼ਦ ਦੇ ਮੈਂਬਰਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਕੁੱਝ ਕਾਂਗਰਸੀ ਵਿਧਾਇਕ ਅਤੇ ਆਗੂ ਵਾਰ ਵਾਰ ਹਿੰਸਾ ਭੜਕਾ ਰਹੇ ਹਨ, ਜਿਸ ਕਰਕੇ ਉਹਨਾਂ ਨੂੰ ਕਾਨੂੰਨੀ ਨੱਥ ਪਾਈ ਜਾਣੀ ਚਾਹੀਦੀ ਹੈ। ਵਫ਼ਦ ਨੇ ਜ਼ੀਰਾ ਦੇ ਵਿਧਾਇਕ ਕੁਲਦੀਪ ਜ਼ੀਰਾ ਦੀ ਚੋਣ ਕਮਿਸ਼ਨਰ ਨੂੰ ਇਸ ਸੰਬੰਧੀ ਇੱਕ ਵੀਡਿਓ ਵੀ ਵਿਖਾਈ। ਇਸ ਤੋਂ ਇਲਾਵਾ ਇਹ ਦੱਸਿਆ ਕਿ ਕਿਸ ਤਰ•ਾਂ ਜਦੋ ਮਹਿਲਾ ਉਮੀਦਵਾਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਗਈਆਂ ਤਾਂ ਉਹਨਾਂ ਨੂੰ ਵੀ ਡਰਾਇਆ-ਧਮਕਾਇਆ ਗਿਆ ਅਤੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਖੋਹ ਲਏ ਗਏ।

ਕਿਸਾਨ ਅਜੇ ਤਕ 90  ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੀ ਉਡੀਕ ਰਹੇ ਹਨ। ਨੌਜਵਾਨਾਂ ਨੂੰ 'ਘਰ ਘਰ ਨੌਕਰੀ'ਸਕੀਮ ਦੇ ਲਾਗੂ ਹੋਣ ਦਾ ਇੰਤਜ਼ਾਰ ਹੈ। ਇੱਥੋਂ ਤਕ ਕਿ ਦਲਿਤ ਵੀ ਦੁਖੀ ਹਨ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਉਹਨਾਂ ਨੂੰ ਦਿੱਤੇ ਸਾਰੇ ਲਾਭ ਕਾਂਗਰਸ ਸਰਕਾਰ ਵੱਲੋਂ ਵਾਪਸ ਲੈ ਲਏ ਗਏ ਹਨ।