ਅਕਾਲੀ ਦਲ ਵੱਲੋਂ ਦੋਹਰੇ ਸੰਵਿਧਾਨ ਦਾ ਮਾਮਲਾ, ਸੁਖਬੀਰ ਬਾਦਲ ਹੁਸ਼ਿਆਰਪੁਰ ਅਦਾਲਤ ਵਿੱਚ ਹੋਏ ਪੇਸ਼
ਅਦਾਲਤ ਨੇ ਸੁਣਵਾਈ ਲਈ 28 ਸਤੰਬਰ ਕੀਤੀ ਨਿਰਧਾਰਿਤ
ਹੁਸ਼ਿਆਰਪੁਰ : ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਝਟਕੇ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ (Sukhbir Singh Badal) ਬੁੱਧਵਾਰ ਨੂੰ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ (Sukhbir Badal Appears In Hoshiarpur Court) ਹੋਏ। ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਤਲਬ ਕੀਤਾ ਸੀ।
ਹੋਰ ਵੀ ਪੜ੍ਹੋ: ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦੇ ਪਿਤਾ ਗ੍ਰਿਫਤਾਰ, ਅਦਾਲਤ ਨੇ 15 ਦਿਨਾਂ ਲਈ ਭੇਜਿਆ ਜੇਲ੍ਹ
ਸੰਮਨ ਰੱਦ ਕਰਨ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਗਈ ਸੀ, ਪਰ ਅਦਾਲਤ ਨੇ ਸੰਮਨ ਦੇ ਹੁਕਮ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਹੁਕਮਾਂ ਦੀ ਪਾਲਣਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, (Sukhbir Singh Badal) ਦਲਜੀਤ ਸਿੰਘ ਚੀਮਾ ਅਦਾਲਤ ਵਿੱਚ ਪੇਸ਼ (Sukhbir Badal Appears In Hoshiarpur Court) ਹੋਏ। ਅਦਾਲਤ ਨੇ ਸੁਣਵਾਈ ਲਈ 28 ਸਤੰਬਰ ਨਿਰਧਾਰਿਤ ਕੀਤੀ ਹੈ।
ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ। ਦੱਸ ਦੇਈਏ ਕਿ ਬਲਵੰਤ ਸਿੰਘ ਖੇੜਾ ਨਾਂ ਦੇ ਵਿਅਕਤੀ ਨੇ ਸਾਲ 2009 ਵਿੱਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਰੁੱਧ ਸ਼ਿਕਾਇਤ ਕੀਤੀ ਸੀ। ਇਸੇ ਮਾਮਲੇ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਦਲਜੀਤ ਸਿੰਘ ਚੀਮਾ ਨੂੰ 4 ਨਵੰਬਰ 2019 ਨੂੰ ਸੰਮਨ ਜਾਰੀ ਕੀਤੇ ਸਨ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ (Sukhbir Badal Appears In Hoshiarpur Court) ਆਦੇਸ਼ ਦਿੱਤੇ ਸਨ।
ਹੋਰ ਵੀ ਪੜ੍ਹੋ: ਪੇਪਰ ਦੇ ਕੇ ਵਾਪਸ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ
ਤਿੰਨਾਂ ਨੇ ਸੰਮਨ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦੇ ਹੋਏ ਕਿਹਾ ਕਿ ਸ਼ਿਕਾਇਤਕਰਤਾ ਨੇ ਇਸ ਸ਼ਿਕਾਇਤ ਤੋਂ ਪਹਿਲਾਂ 2007 ਵਿੱਚ ਸੁਪਰੀਮ ਕੋਰਟ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ।
ਹੋਰ ਵੀ ਪੜ੍ਹੋ: ਇਕ ਦੂਜੇ ਨਾਲ ਬੁਢਾਪਾ ਕੱਟਣਾ ਚਾਹੁੰਦੇ ਸਨ ਸ਼ਿਖਰ-ਆਇਸ਼ਾ, ਫਿਰ ਅਚਾਨਕ ਕਿਉਂ ਲਿਆ ਵੱਖ ਹੋਣ ਦਾ ਫੈਸਲਾ