ਪੰਜਾਬ ਰੋਡਵੇਜ਼ ਤੇ PRTC ਮੁਲਾਜ਼ਮਾਂ ਦਾ ਐਲਾਨ, ਭਲਕੇ ਪੰਜਾਬ ਦੇ ਸਾਰੇ ਬੱਸ ਸਟੈਂਡ ਰਹਿਣਗੇ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੱਲ੍ਹ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸ ਅੱਡੇ ਬੰਦ ਰਹਿਣਗੀ, ਇਹ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ।

Punjab bus stands to remain closed on September 9

ਚੰਡੀਗੜ੍ਹ: ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਰੋਡਵੇਜ਼ (Punjab Roadways Contractual Staff Strike) ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਅਗਲੀ ਰਣਨੀਤੀ ਐਲਾਨਦਿਆਂ ਕੱਲ੍ਹ 9 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੱਲ੍ਹ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸ ਅੱਡੇ ਬੰਦ ਰਹਿਣਗੀ, ਇਹ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ।

ਹੋਰ ਪੜ੍ਹੋ: ਕਰਨਾਲ ਕਿਸਾਨ ਅੰਦੋਲਨ: ਗੁਰਨਾਮ ਚੜੂਨੀ ਤੇ ਟਿਕੈਤ ਸਣੇ 11 ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਜਾਰੀ

ਇਸ ਤੋਂ ਇਲਾਵਾ 10 ਸਤੰਬਰ ਨੂੰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੋਲ ਉਹਨਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ, ਇਸ ਲਈ ਉਹ ਖੁਦ ਮੁੱਖ ਮੰਤਰੀ ਦੇ ਫਾਰਮ ਹਾਊਸ ਜਾਣਗੇ। ਦੱਸ ਦਈਏ ਕਿ ਹਾਲ ਹੀ ਵਿਚ ਪੰਜਾਬ ਭਰ ਵਿਚ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ (Punjab Roadways Strike) ਪਨਬਸ ਦੇ ਕੱਚੇ ਕਾਮਿਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ: ਬਟਾਲਾ ਤੋਂ ਬਾਅਦ ਹੁਣ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ, ਸੋਮ ਪ੍ਰਕਾਸ਼ ਨੇ ਕੈਪਟਨ ਨੂੰ ਲਿਖਿਆ ਪੱਤਰ

ਇਸ ਦੇ ਚਲਦਿਆਂ ਬੀਤੇ ਦਿਨ ਕੱਚੇ ਕਾਮਿਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਜਾਣਾ ਸੀ ਪਰ ਪੰਜਾਬ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਦੇ ਚਲਦਿਆਂ ਕੱਚੇ ਕਾਮਿਆਂ ਵੱਲੋਂ ਸਿਸਵਾਂ ਫਾਰਮ ਹਾਊਸ ਵੱਲ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕਰ ਦਿਤਾ ਗਿਆ ਸੀ।